Hoshiarpur News : ਹੁਸ਼ਿਆਰਪੁਰ ਦੇ ਨੇੜਲੇ ਪਿੰਡ ਹਰਦੋਖਾਨਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਬੀਤੇ ਕੱਲ੍ਹ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਗਈ ਸੀ। ਜਿਸ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਵਲੋਂ ਸਹੁਰਾ ਪਰਿਵਾਰ ਦੇ 3 ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਚੇਤਨ ਸ਼ਰਮਾ ਉਮਰ 30 ਸਾਲ ਵਜੋਂ ਹੋਈ ਸੀ।




ਜਾਣਕਾਰੀ ਅਨੁਸਾਰ ਅੱਜ ਪੀੜਤ ਪਰਿਵਾਰ ਵੱਲੋਂ ਮ੍ਰਿਤਕ ਚੇਤਨ ਸ਼ਰਮਾ ਦੀ ਲਾਸ਼ ਨੂੰ ਹੁਸ਼ਿਆਰਪੁਰ ਦੇ ਟਾਂਡਾ ਚੌਕ 'ਚ ਰੱਖ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਕਿਹਾ ਕਿ ਪੁਲਿਸ ਰਾਜਸੀ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸਿ਼ਸ਼ ਕਰ ਰਹੀ ਹੈ। ਪਰਿਵਾਰ ਨੇ ਦੱਸਿਆ ਕਿ ਚੇਤਨ ਸ਼ਰਮਾ ਦੇ ਵਿਆਹ ਨੂੰ 3 ਸਾਲ ਦਾ ਸਮਾਂ ਹੋਣ ਵਾਲਾ ਹੈ ਤੇ ਉਸਦੀ ਇਕ ਡੇਢ ਕੁ ਸਾਲ ਦੀ ਧੀ ਵੀ ਹੈ।


ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਚੇਤਨ ਸ਼ਰਮਾ ਹੁਸ਼ਿਆਰਪੁਰ ਦੇ ਮੁਹੱਲਾ ਕ੍ਰਿਸ਼ਨਾ ਨਗਰ 'ਚ ਵਿਆਹਿਆ ਸੀ ਤੇ ਵਿਆਹ ਤੋਂ ਬਾਅਦ ਹੀ ਉਸਦੇ ਸਹੁਰਾ ਪਰਿਵਾਰ ,ਉਸਦੀ ਪਤਨੀ, ਸੱਸ ਅਤੇ ਸਾਲੇ ਵੱਲੋਂ ਉਸਨੂੰ ਆਪਣੇ ਕੋਲ ਰੱਖਣ ਦੀ ਕੋਸਿ਼ਸ਼ ਕੀਤੀ ਜਾਂਦੀ ਸੀ ਤੇ ਕਈ ਵਾਰ ਸਹੁਰਿਆਂ ਵੱਲੋਂ ਉਸਦੀ ਮਾਰਕੁੱਟ ਵੀ ਕੀਤੀ ਗਈ ਸੀ। ਜਿਸ ਤੋਂ ਦੁਖੀ ਹੋ ਕੇ ਚੇਤਨ ਵਲੋਂ ਇਹ ਕਦਮ ਚੁੱਕਿਆ ਹੈ। 

 

ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ