(Source: ECI/ABP News/ABP Majha)
Punjab news: ਵਿਦੇਸ਼ ਪੜ੍ਹਨ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਸੀ ਮੌਤ, ਮ੍ਰਿਤਕ ਦੇਹ ਪੁੱਜੀ ਭਾਰਤ...
Gurdaspur news: ਗੁਰਦਾਸਪੁਰ ਦੇ ਰਹਿਣ ਵਾਲੇ ਰਜਤ ਮਹਿਰਾ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚੀ ਹੈ।
Gurdaspur news: ਗੁਰਦਾਸਪੁਰ ਦੇ ਰਹਿਣ ਵਾਲੇ ਰਜਤ ਮਹਿਰਾ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ ਜਿਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚੀ ਹੈ। ਇਸ ਤੋਂ ਬਾਅਦ ਉਸ ਦਾ ਹਿੰਦੂ ਰੀਤੀ-ਰਿਵਾਜਾਂ ਅਨੂਸਾਰ ਅੰਤਿਮ ਸਸਕਾਰ ਕੀਤਾ ਗਿਆ।
ਉੱਥੇ ਹੀ ਰਜਤ ਮਹਿਰਾ ਦਾ ਅੰਤਿਮ ਸਸਕਾਰ ਕਰਨ ਤੋਂ ਪਹਿਲਾਂ ਪਰਿਵਾਰ ਤੇ ਭੈਣਾਂ ਨੇ ਉਸ ਦੇ ਸਿਰ ‘ਤੇ ਸਿਹਰਾ ਸਜਾਇਆ ਤੇ ਨਾਲ ਹੀ ਭੈਣਾਂ ਨੇ ਰੱਖੜੀ ਦੀ ਰਸਮ ਵੀ ਅਦਾ ਕੀਤੀ।
ਦੱਸ ਦਈਏ ਕਿ ਅਸ਼ਵਨੀ ਮਹਿਰਾ ਦੇ ਪੁੱਤਰ ਰਜਤ ਮਹਿਰਾ ਦੀ ਕੈਨੇਡਾ ਵਿੱਚ ਜਾਣ ਤੋਂ 21 ਦਿਨ ਬਾਅਦ ਹੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਹੁਣ ਉਸ ਦੀ ਮ੍ਰਿਤਕ ਦੇਹ 16 ਦਿਨ ਬਾਅਦ ਉਸ ਦੇ ਪਿੰਡ ਪਹੁੰਚੀ ਹੈ। ਪੁੱਤ ਦੀ ਲਾਸ਼ ਘਰ ਪਹੁੰਚਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ ਤੇ ਨਾਲ ਹੀ ਪੂਰੇ ਪਿੰਡ ਵਿੱਚ ਵੀ ਮਾਤਮ ਛਾਇਆ ਹੋਇਆ ਹੈ।
ਇਹ ਵੀ ਪੜ੍ਹੋ: Australia Court ਨੇ ਪੰਜਾਬੀ ਨੌਜਵਾਨ ਨੂੰ ਸੁਣਾਈ 22 ਸਾਲ ਦੀ ਸਜ਼ਾ, ਪ੍ਰੇਮੀਕਾ ਨੂੰ ਕਬਰ 'ਚ ਦਫਨਾਇਆ ਸੀ ਜ਼ਿੰਦਾ
ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 26 ਜੁਲਾਈ ਨੂੰ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ। ਹੋਸਟਲ ਵਿੱਚ ਉਨ੍ਹਾਂ ਦਾ ਲੜਕਾ ਰਜਤ ਮਹਿਰਾ ਆਪਣੇ ਦੋਸਤ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁੰਡੇ ਰਾਤ ਨੂੰ ਆਪਣੇ ਕਮਰੇ ਵਿੱਚ ਸੌਂ ਗਏ, ਪਰ ਜਦੋਂ ਸਵੇਰ ਹੋਈ ਤਾਂ ਉਨ੍ਹਾਂ ਦਾ ਪੁੱਤਰ ਨਹੀਂ ਉੱਠਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਤਾ ਲੱਗਦਿਆਂ ਹੀ ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਗੁਰਦਾਸਪੁਰ ਭੇਜਣ ਦੀ ਅਪੀਲ ਕੀਤੀ।
ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ 27 ਜੁਲਾਈ ਨੂੰ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਕਿ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਦੇ ਓਐਸਡੀ ਨੇ ਬੇਟੇ ਦੀ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਹੈ। ਜਦਕਿ ਸਥਾਨਕ ਪੰਜਾਬ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ।
ਇਹ ਵੀ ਪੜ੍ਹੋ: Imran Khan Toshakhana Case: 'ਇਮਰਾਨ ਖਾਨ ਨੇ ਜਾਣਬੁੱਝ ਕੇ ਦਿੱਤੀ ਫਰਜ਼ੀ ਜਾਣਕਾਰੀ...', 3 ਸਾਲ ਦੀ ਕੈਦ, 5 ਸਾਲ ਸਿਅਸਤ ਤੋਂ ਹੋਏ ਬਾਹਰ