Punjab News: ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਪੰਚਾਇਤ ਮੈਂਬਰ ਜਗਦੀਪ ਸਿੰਘ ਮੰਗਾ (28) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਤੇਜਾ ਸਿੰਘ ਤੇ ਪਿੰਡ ਵਾਸੀਆਂ ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ ਤੇ ਪ੍ਰਿਤਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਦੋ ਨੌਜਵਾਨ ਨਸ਼ੇ ਵੇਚ ਰਹੇ ਹਨ, ਜਿਸ ਕਾਰਨ ਪਿੰਡ ਦੇ ਕਈ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸੇ ਹੋਏ ਹਨ।
ਪਿੰਡ ਵਾਸਿਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਛੇਤੀ ਤੋਂ ਛੇਤੀ ਪਿੰਡ ਵਿੱਚ ਨਸ਼ਿਆਂ ਦੇ ਇਸ ਕਾਰੋਬਾਰ ਨੂੰ ਠੱਲ੍ਹਿਆ ਜਾਵੇ। ਪੰਚਾਇਤ ਮੈਂਬਰ ਦੀ ਮੌਤ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਕਿਹਾ ਕਿ ਪਿੰਡ ਨੰਗਲ ਕਲਾਂ ਦੇ ਪੰਚਾਇਤ ਮੈਂਬਰ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Farmer Protest: ਮੋਦੀ ਸਰਕਾਰ ਵਾਂਗ ਹੀ ਭਗਵੰਤ ਮਾਨ ਸਰਕਾਰ ਖਿਲਾਫ਼ ਡਟੇ ਕਿਸਾਨ, CM ਦੀ ਕੋਠੀ ਸਾਹਮਣੇ ਹਜ਼ਾਰਾਂ ਕਿਸਾਨਾਂ ਵੱਲੋਂ ਪੱਕਾ ਡੇਰਾ
ਪਿੰਡ ਵਾਲਿਆਂ ਇਲਜ਼ਾਮ ਲਾਇਆ ਕਿ ਨਸ਼ਾ ਵੇਚਣ ਵਾਲੇ ਵਿਅਕਤੀਆਂ ਖ਼ਿਲਾਫ਼ ਕਈ ਕੇਸ ਦਰਜ ਹਨ ਪਰ ਉਨ੍ਹਾਂ ਨੂੰ ਪੁਲਿਸ ਤੇ ਕਾਨੂੰਨ ਦਾ ਕੋਈ ਡਰ ਨਹੀਂ। ਉਨ੍ਹਾਂ ਦੀ ਮੰਗ ’ਤੇ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਇੰਸਪੈਕਟਰ ਵਿਕਰਮ ਸਿੰਘ ਨੇ ਦੱਸਿਆ ਕਿ ਨੌਜਵਾਨ ਜਗਦੀਪ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਮੂੰਗੀ ਸਿੰਘ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।