Punjab News: ਲੀਬੀਆ ਤੋਂ ਛੁੱਟ ਕੇ ਆਏ ਨੌਜਵਾਨਾਂ ਨੇ ਦਿਲ ਦਹਿਲਾਉਣ ਵਾਲੀ ਕਹਾਣੀ ਸੁਣਾਈ ਹੈ। ਇਨ੍ਹਾਂ ਨੌਜਵਾਨਾਂ ਕੁੱਟਿਆ-ਮਾਰਿਆ ਗਿਆ ਤੇ ਰੋਟੀ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਨੇ ਵਾਪਸ ਪਰਤਣ ਦੀ ਉਮੀਦ ਵੀ ਛੱਡ ਦਿੱਤੀ ਸੀ। ਉਨ੍ਹਾਂ ਨੂੰ ਇਟਲੀ ਵਿੱਚ ਨੌਕਰੀ ਦਾ ਝਾਂਸਾ ਦਿੱਤਾ ਗਿਆ ਸੀ ਪਰ ਧੋਖੇ ਨਾਲ ਲੀਬੀਆ ਪਹੁੰਚਾ ਦਿੱਤਾ ਗਿਆ।
ਦਰਅਸਲ ਲੀਬੀਆ ਵਿੱਚ ਬੰਧਕ ਬਣਾਏ ਗਏ ਹਰਿਆਣਾ-ਪੰਜਾਬ ਤੇ ਦੇਸ਼ ਦੇ ਹੋਰ ਰਾਜਾਂ ਦੇ ਨੌਜਵਾਨ ਸੋਮਵਾਰ ਨੂੰ ਦਿੱਲੀ ਪਹੁੰਚ ਗਏ ਹਨ। 197 ਦਿਨਾਂ ਬਾਅਦ ਇਹ ਨੌਜਵਾਨ ਘਰ ਪਰਤਣ ਵਿੱਚ ਕਾਮਯਾਬ ਹੋਏ ਹਨ। ਇਨ੍ਹਾਂ 17 ਨੌਜਵਾਨਾਂ ਵਿੱਚੋਂ 8 ਹਰਿਆਣਾ, 4 ਪੰਜਾਬ ਤੇ ਬਾਕੀ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਹਨ।
ਹੁਣ ਆਪਣੇ ਵਤਨ ਪਰਤਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਲੀਬੀਆ ਦੀ ਜੇਲ੍ਹ ਵਿੱਚ ਕੈਦ ਕੀਤਾ ਗਿਆ ਸੀ। ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਕਈ ਵਾਰ ਉਨ੍ਹਾਂ ਨੂੰ ਖਾਣਾ ਵੀ ਨਹੀਂ ਦਿੱਤਾ ਗਿਆ। ਲੰਬੇ ਇੰਤਜ਼ਾਰ ਤੋਂ ਬਾਅਦ ਉਨ੍ਹਾਂ ਨੂੰ ਮਹਿਸੂਸ ਹੋਣ ਲੱਗਾ ਕਿ ਹੁਣ ਉਹ ਜਿਉਂਦਾ ਨਹੀਂ ਪਰਤ ਸਕਣਗੇ।
ਇਹ ਵੀ ਪੜ੍ਹੋ: 'ਖੇਡਾਂ ਵਤਨ ਪੰਜਾਬ ਦੀਆਂ-2023' ਤਹਿਤ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ
ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਟਰੈਵਲ ਏਜੰਟ ਵੱਲੋਂ ਇਟਲੀ ਵਿੱਚ ਚੰਗੀ ਨੌਕਰੀ ਦਿਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਧੋਖੇ ਨਾਲ ਲੀਬੀਆ ਪਹੁੰਚਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੂੰ ਮਾਫੀਆ ਨੇ ਅਗਵਾ ਕਰ ਲਿਆ। ਉਹ ਚਾਰ ਮਹੀਨੇ ਤੱਕ ਮਾਫੀਆ ਦੀ ਕੈਦ ਵਿੱਚ ਰਹੇ। ਇਸ ਤੋਂ ਬਾਅਦ ਉਹ ਲੀਬੀਆ ਦੀ ਜੇਲ੍ਹ ਵਿੱਚ ਰਹੇ। ਨੌਜਵਾਨਾਂ ਦਾ ਇਲਜ਼ਾਮ ਹੈ ਕਿ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਇਟਲੀ ਵਿੱਚ ਚੰਗੀ ਨੌਕਰੀ ਦਿਵਾਉਣ ਦੇ ਬਹਾਨੇ 13-13 ਲੱਖ ਰੁਪਏ ਦੀ ਠੱਗੀ ਮਾਰੀ ਸੀ। ਪੁਲਿਸ ਹੁਣ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਦਰਅਸਲ ਨੌਜਵਾਨਾਂ ਨੂੰ ਬੰਧਕ ਬਣਾਏ ਜਾਣ ਦੀ ਸੂਚਨਾ ਕੇਂਦਰ ਸਰਕਾਰ ਤੇ ਟਿਊਨੀਸ਼ੀਆ ਸਥਿਤ ਭਾਰਤੀ ਦੂਤਾਵਾਸ ਨੂੰ 26 ਮਈ ਨੂੰ ਮਿਲੀ ਸੀ। ਇਨ੍ਹਾਂ ਨੌਜਵਾਨਾਂ ਨੂੰ ਫਰਵਰੀ ਵਿੱਚ ਅਗਵਾ ਕੀਤਾ ਗਿਆ ਸੀ। ਟਿਊਨੀਸ਼ੀਆ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਲੀਬੀਆ ਦੇ ਮਾਫੀਆ ਤੋਂ ਮੁਕਤ ਕਰਵਾਇਆ। ਇਸ ਤੋਂ ਬਾਅਦ ਲੀਬੀਆ 'ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਦੋਸ਼ 'ਚ ਉਨ੍ਹਾਂ ਨੂੰ ਹਿਰਾਸਤ 'ਚ ਰੱਖਿਆ ਗਿਆ ਸੀ।
31 ਜੁਲਾਈ ਨੂੰ ਇਨ੍ਹਾਂ ਨੌਜਵਾਨਾਂ ਨੂੰ ਲੀਬੀਆ ਦੀ ਹਿਰਾਸਤ ਵਿੱਚੋਂ ਛੁਡਾ ਕੇ ਭਾਰਤੀ ਦੂਤਘਰ ਦੇ ਹਵਾਲੇ ਕਰ ਦਿੱਤਾ ਗਿਆ। ਕਰੀਬ 20 ਦਿਨ ਭਾਰਤੀ ਦੂਤਘਰ ਦੀ ਸੁਰੱਖਿਆ ਹੇਠ ਰਹਿਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਵੀਜ਼ਾ ਤੇ ਪਾਸਪੋਰਟ ਤਿਆਰ ਕਰਕੇ ਭਾਰਤ ਭੇਜਿਆ ਗਿਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੂਤਘਰ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸ਼ਾਨਦਾਰ ਕੰਮ ਕੀਤਾ ਹੈ।
ਇਹ ਵੀ ਪੜ੍ਹੋ: Punjab News: ਵਰ੍ਹਦੇ ਮੀਂਹ 'ਚ ਪੰਜਾਬ ਸਰਕਾਰ ਖ਼ਿਲਾਫ਼ ਗੱਜੀ ਕਾਂਗਰਸ, ਪੰਚਾਇਤਾਂ ਭੰਗ ਕਰਨ ਦੇ ਵਿਰੋਧ 'ਚ ਪ੍ਰਦਰਸ਼ਨ