ਪੜਚੋਲ ਕਰੋ

Punjab News: ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪੰਜ ਭੈਣਾਂ ਦਾ ਇਕਲੌਤਾ ਭਰਾ ਸੀ

ਦੋ ਮਹੀਨੇ ਪਹਿਲਾਂ ਹੀ ਪੰਜ ਭੈਣਾਂ ਦਾ ਇਕਲੌਤਾ ਭਰਾ ਕੈਨੇਡਾ ਗਿਆ ਸੀ। ਪਰ ਕਿਸਮਤ ਨੇ ਉਸਦਾ ਸਾਥ ਨਹੀਂ ਦਿੱਤਾ। 2 ਜੁਲਾਈ ਨੂੰ ਉਸਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।...

ਇੱਕ ਵਾਰ ਫਿਰ ਤੋਂ ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਪਿੰਡ ਠੀਕਰੀਵਾਲਾ (ਹਲਕਾ ਮਹਲ ਕਲਾਂ) ਨਾਲ ਸਬੰਧਤ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਅੰਤ ਸਿੰਘ ਸਿਰਫ਼ ਦੋ ਮਹੀਨੇ ਪਹਿਲਾਂ ਹੀ ਵਧੀਆ ਭਵਿੱਖ ਅਤੇ ਰੋਜ਼ਗਾਰ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ। ਜਦੋਂ ਇਹ ਦੁੱਖਦਾਈ ਖ਼ਬਰ ਪਿੰਡ ਅਤੇ ਪਰਿਵਾਰ ਤੱਕ ਪਹੁੰਚੀ, ਤਾਂ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਬੇਅੰਤ ਦੇ ਚਾਚਾ ਹਰਭਗਵਾਨ ਸਿੰਘ ਅਤੇ ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਪ੍ਰੈਲ ਮਹੀਨੇ ਕੈਨੇਡਾ ਗਿਆ ਸੀ ਅਤੇ 2 ਜੁਲਾਈ ਨੂੰ ਉਸਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਹ ਮੰਦਭਾਗੀ ਖਬਰ ਉਹਨਾਂ ਦੇ ਕੈਨੇਡਾ ਵਿਚ ਰਹਿ ਰਹੇ ਪਰਿਵਾਰਕ ਮੈਂਬਰਾਂ ਨੇ ਪਰਿਵਾਰ ਨੂੰ ਫੋਨ ਰਾਹੀਂ ਦੱਸੀ, ਜਿਸ ਨਾਲ ਸਾਰੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਪੰਜ ਭੈਣਾਂ ਦਾ ਇਕਲੌਤਾ ਭਰਾ ਸੀ

ਬੇਅੰਤ ਸਿੰਘ ਪੰਜ ਭੈਣਾਂ ਵਿੱਚ ਇਕੱਲਾ ਭਰਾ ਸੀ ਅਤੇ ਆਪਣੀ ਵਿਧਵਾ ਮਾਂ ਮਲਕੀਤ ਕੌਰ ਦਾ ਇਕੱਲਾ ਆਸਰਾ ਵੀ ਸੀ। ਪਰਿਵਾਰ ਨੇ ਬਹੁਤ ਮੁਸ਼ਕਿਲ ਨਾਲ ਕਰਜ਼ਾ ਲੈ ਕੇ ਉਸਨੂੰ ਕੈਨੇਡਾ ਭੇਜਿਆ ਸੀ, ਪਰ ਕਿਸਮਤ ਨੇ ਉਸਦਾ ਸਾਥ ਨਹੀਂ ਦਿੱਤਾ। ਪਰਿਵਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਲਗਭਗ ਪੰਜ ਸਾਲ ਸਿੰਗਾਪੁਰ ਵਿੱਚ ਕੰਮ ਕਰ ਚੁੱਕਾ ਸੀ ਅਤੇ ਫਿਰ ਪੰਜਾਬ ਆ ਕੇ ਕੈਨੇਡਾ ਜਾਣ ਦਾ ਫ਼ੈਸਲਾ ਲਿਆ ਸੀ।

ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਰਾਜ ਸਰਕਾਰ, ਕੇਂਦਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੇਅੰਤ ਸਿੰਘ ਦੀ ਦੇਹ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਸਰਕਾਰੀ ਪੱਧਰ ‘ਤੇ ਮਦਦ ਕੀਤੀ ਜਾਵੇ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਕਰ ਸਕਣ। ਪਿੰਡ ਦੇ ਸਰਪੰਚ ਕਿਰਨਜੀਤ ਸਿੰਘ, ਪੰਚ ਜੀਤ ਸਿੰਘ, ਜਸਪਰੀਤ ਹੈਪੀ ਅਤੇ ਸੁਖਦੇਵ ਸਿੰਘ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਸਰਕਾਰ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਪਰਿਵਾਰ ਪਹਿਲਾਂ ਹੀ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget