ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਦੇ ਇਲਜ਼ਾਮਾਂ ਤਹਿਤ ਦਰਜ ਕੀਤੇ ਪਰਚੇ ਖ਼ਿਲਾਫ਼ ਯੂਥ ਅਕਾਲੀ ਦਲ ਡਟ ਗਿਆ ਹੈ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੀ ਬੀਤੇ ਦਿਨ ਹੋਈ ਮੀਟਿੰਗ ਵਿੱਚ ਲਏ ਫੈਸਲੇ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕੱਢੇ ਗਏ।
ਇਸ ਦੇ ਨਾਲ ਹੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਂ ਦਾ ਮੈਮੋਰੰਡਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਦਿੱਤਾ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਮਜੀਠੀਆ ਖਿਲਾਫ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ। ਇਸ ਗੈਰ ਕਾਨੂੰਨੀ ਤਰੀਕੇ ਨਾਲ ਸਰਕਾਰੀ ਤੰਤਰ ਦੀ ਵਰਤੋਂ ਕਰਨ ਦੀ ਮੌਜੂਦਾ ਕਾਂਗਰਸ ਸਰਕਾਰ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਅਫਸਰਾਂ ਦੀ ਇਨਕੁਆਰੀ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਅਕਾਲੀ ਲੀਡਰਾਂ ਨੇ ਕਿਹਾ ਕਿ ਇਹ ਕੇਸ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਦਰਜ ਕੀਤਾ ਗਿਆ ਹੈ। ਇਹ ਬਿਲਕੁਲ ਸਿਆਸਤ ਤੋਂ ਪ੍ਰੇਰਿਤ ਗਿਣੀ ਮਿੱਥੀ ਸਾਜ਼ਿਸ਼ ਹੈ। ਯੂਥ ਅਕਾਲੀ ਦਲ ਬਿਕਰਮ ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਤੇ ਸਰਕਾਰ ਦੀ ਹਰ ਤਰੀਕੇ ਦੀ ਸਿਆਸੀ ਰੰਜਿਸ਼ੀ ਕਾਰਵਾਈ ਦਾ ਵਿਰੋਧ ਕਰੇਗਾ।
ਇਸ ਮੌਕੇ ਯੂਥ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਕੌਮੀ ਬੁਲਾਰਾ ਰਾਣਾ ਲੋਪੋਕੇ, ਕੌਮੀ ਸੀਨੀਅਰ ਮੀਤ ਪ੍ਰਧਾਨ ਲਾਲੀ ਰਣੀਕੇ, ਸੰਦੀਪ ਸਿੰਘ ਏਆਰ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਰੰਜਿਸ਼ ਤਹਿਤ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਕੀਤੀ ਹੈ ਪਰ ਕਾਂਗਰਸ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ਦੇ ਮੁਲਜ਼ਮ ਮ੍ਰਿਤਕ ਗਗਨਦੀਪ ਸਿੰਘ ਦੀ ਮਹਿਲਾ ਸਾਥੀ ਕਮਲਜੀਤ ਕੌਰ ਨੂੰ ਕੀਤਾ ਸਸਪੈਂਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490