Punjab News: ਕਪੂਰਥਲਾ ਦੇ ਪਿੰਡ ਭਦਾਸ ਵਿੱਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਅੱਗ ਵਿੱਚ ਜਿਉਂਦਾ ਸੜ ਗਿਆ। ਉੱਥੇ ਹੀ ਪੁਲਿਸ ਨੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।


ਥਾਣਾ ਬੇਗੋਵਾਲ ਦੀ ਪੁਲਿਸ ਮੁਤਾਬਕ ਦੁਪਹਿਰ 1 ਵਜੇ ਦੇ ਕਰੀਬ ਗੁਰਵਿੰਦਰ ਸਿੰਘ ਆਪਣੀ ਬਾਈਕ ’ਤੇ ਸਰਕਾਰੀ ਹਸਪਤਾਲ ਭੁਲੱਥ ਤੋਂ ਵਾਰਡ ਨੰਬਰ 3 ਬੇਗੋਵਾਲ ਸਥਿਤ ਆਪਣੇ ਘਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਉਹ ਭੁਲੱਥ-ਬੇਗੋਵਾਲ ਰੋਡ ’ਤੇ ਪਿੰਡ ਭਦਾਸ ਨੇੜੇ ਪਹੁੰਚਿਆ ਤਾਂ ਉਥੇ ਕਣਕ ਦੇ ਖੇਤਾਂ ਵਿੱਚ ਅੱਗ ਲੱਗੀ ਹੋਈ ਸੀ।


ਜਿਸ ਦੀ ਲਪੇਟ ਵਿੱਚ ਗੁਰਵਿੰਦਰ ਸਿੰਘ ਆ ਗਿਆ ਅਤੇ ਉਸ ਦੇ ਮੋਟਰਸਾਈਕਲ ਨੂੰ ਸੜਕ ਕਿਨਾਰੇ ਅੱਗ ਲੱਗ ਗਈ। ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਰਾਹਗੀਰਾਂ ਨੇ ਥਾਣਾ ਬੇਗੋਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ।


ਇਹ ਵੀ ਪੜ੍ਹੋ: Hardeep Nijjar Killing Case: ਕੌਣ ਹਨ ਨਿੱਝਰ ਕਤਲ ਕੇਸ 'ਚ ਗ੍ਰਿਫਤਾਰ ਕੀਤੇ ਗਏ ਤਿੰਨੋਂ ਭਾਰਤੀ? ਲਾਰੈਂਸ ਬਿਸ਼ਨੋਈ ਗੈਂਗ ਤੋਂ ਲੈ ਕੇ ਕਿਸਾਨ ਅੰਦੋਲਨ ਨਾਲ ਨਿਕਲਿਆ ਸੰਬੰਧ


ਥਾਣੇ ਬੇਗੋਵਾਲ ਦੀ ਐਸਐਚਓ ਇੰਸਪੈਕਟਰ ਅਮਰਜੀਤ ਕੌਰ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਕੇ ਗੁਰਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਅਮਰਜੀਤ ਕੌਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 50-60 ਏਕੜ ਖੇਤਾਂ ਵਿੱਚ ਅੱਗ ਲੱਗੀ ਹੋਈ ਸੀ।


ਹਨੇਰੀ ਕਰਕੇ ਅੱਗ ਸੜਕ ਵੱਲ ਵਧ ਗਈ, ਜਿਸ ਨਾਲ ਗੁਰਵਿੰਦਰ ਸਿੰਘ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਇਸ ਮਾਮਲੇ ਦੀ ਜਾਂਚ ਏਐਸਆਈ ਬਲਜਿੰਦਰ ਸਿੰਘ ਕਰ ਰਹੇ ਹਨ। ਫਿਲਹਾਲ ਬੇਗੋਵਾਲ ਥਾਣੇ 'ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ: Firozpur News: ਫਿਰੋਜ਼ਪੁਰ ਦੇ ਪਿੰਡ ਬੰਡਾਲਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਭੀੜ ਨੇ ਦੋਸ਼ੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।