ਪੜਚੋਲ ਕਰੋ

ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਨੇ ਲਿਆ ਫਾਹਾ, ਹਸਪਤਾਲ ਪ੍ਰਸ਼ਾਸਨ 'ਤੇ ਉੱਠੇ ਸਵਾਲ

ਪਟਿਆਲਾ: ਰਜਿੰਦਰਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਕੱਲ੍ਹ ਰਾਤ ਇੱਕ ਨੌਜਵਾਨ ਲਵਦੀਪ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਇਲਜ਼ਾਮ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰਹਿੰਦਿਆਂ ਲੜਕੇ ਨੇ ਫਾਹਾ ਕਿਵੇਂ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿੱਚ ਲੱਗੇ CCTV ਕੈਮਰੇ ਵੀ ਖ਼ਰਾਬ ਪਏ ਹਨ।

ਪਟਿਆਲਾ: ਰਜਿੰਦਰਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਕੱਲ੍ਹ ਰਾਤ ਇੱਕ ਨੌਜਵਾਨ ਲਵਦੀਪ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਇਲਜ਼ਾਮ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰਹਿੰਦਿਆਂ ਲੜਕੇ ਨੇ ਫਾਹਾ ਕਿਵੇਂ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਵਿੱਚ ਲੱਗੇ CCTV ਕੈਮਰੇ ਵੀ ਖ਼ਰਾਬ ਪਏ ਹਨ। ਮ੍ਰਿਤਕ ਲਵਦੀਪ ਪਟਿਆਲਾ ਦਾ ਹੀ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਲਵਦੀਪ ਨੇ ਕੱਲ੍ਹ ਰਾਤ ਬਾਥਰੂਮ ਵਿੱਚ ਜਾ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਫਾਹਾ ਲਾਉਣ ਲਈ ਉਸ ਨੇ ਇੱਕ ਮੇਜ਼ ਦਾ ਇਸਤੇਮਾਲ ਕੀਤਾ। ਹੈਰਾਨੀ ਵਾਲੀ ਗੱਲ ਇਹ ਸੀ ਕਿ ਉਹ ਮੇਜ਼ ਨੂੰ ਬਾਥਰੂਮ ਤਕ ਲੈ ਕੇ ਗਿਆ ਪਰ ਉੱਥੇ ਬੈਠੇ ਕਿਸੇ ਵੀ ਡਾਕਟਰ ਜਾਂ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਨਹੀਂ ਲੱਗੀ। ਇਸੇ ਲਈ ਲਵਦੀਪ ਦੇ ਪਰਿਵਾਰ ਨੇ ਇਲਜ਼ਾਮ ਲਾਇਆ ਹੈ ਕਿ ਉੱਥੇ ਸਟਾਫ ਹੋਣ ਦੇ ਬਾਵਜੂਦ ਉਨ੍ਹਾਂ ਦੇ ਲੜਕੇ ਨੇ ਖ਼ੁਦਕੁਸ਼ੀ ਕਿਵੇਂ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਹਸਪਤਾਲ ਵਿੱਚ ਕੈਮਰੇ ਵੀ ਲੱਗੇ ਹੋਏ ਹਨ ਪਰ ਪਿਛਲੇ ਕਾਫੀ ਸਮੇਂ ਤੋਂ ਕੰਮ ਨਹੀਂ ਕਰ ਰਹੇ। ਪੁਲਿਸ ਨੇ ਕਿਹਾ ਕਿ ਉਹ ਸਟਾਫ ਤੋਂ ਪੁੱਛ-ਗਿੱਛ ਕਰ ਰਹੇ ਹਨ। ਪਰਿਵਾਰ ਨੇ ਜ਼ਿੰਮੇਵਾਰ ਅਧਿਕਾਰੀਆਂ ਤੇ ਡਾਕਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

Embed widget