ਫਿਰੋਜ਼ਪੁਰ ਦੇ ਸ਼ਹੀਦ ਊਧਮ ਸਿੰਘ ਚੋਂਕ ਵਿੱਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਵਧ ਰਹੀ ਮਹਿੰਗਾਈ ਕਰਕੇ ਰੇਸ਼ ਜ਼ਾਹਰ ਕੀਤਾ। ਇਸ ਦੌਰਾਨ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਰੇਬਾਜ਼ੀ ਕੀਤੀ। ਇੰਡੀਅਨ ਯੂਥ ਕਾਂਗਰਸ ਵੱਲੋਂ ਤੇਲ ਪਦਾਰਥਾਂ ਦੀਆਂ ਲਗਾਤਾਰ ਬੇਰੋਕ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਇਸ ਸੱਦੇ ਤਹਿਤ ਅੱਜ ਫਿਰੋਜ਼ਪੁਰ ਵਿਖੇ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਚੌਕ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਥ ਪ੍ਰਧਾਨ ਫਿਰੋਜ਼ਪੁਰ ਸ਼ਹਿਰੀ ਯਾਕੂਬ ਭੱਟੀ ਅਤੇ ਤਰੁਣ ਪਾਇਲਟ ਨੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਅਤੇ ਦੇਸ਼ ਚ ਲਗਾਤਾਰ ਤੇਲ ਪਦਾਰਥਾਂ ਦੀਆਂ ਕੀਮਤਾਂ ਵਧ ਰਹੀਆਂ ਹਨ ਇਨ੍ਹਾਂ ਕੀਮਤਾਂ ਦੇ ਵਧਣ ਨਾਲ ਹਰ ਪਾਸੇ ਮਹਿੰਗਾਈ ਵਧ ਰਹੀ ਹੈ ਅਤੇ ਲੋਕ ਮਹਿੰਗਾਈ ਤੋਂ ਤੰਗ ਆ ਚੁੱਕੇ ਹਨ।


ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਨ ਮੌਕੇ ਯੂਥ ਕਾਂਗਰਸ ਦੇ ਕਾਰਕੁਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ


ਇਹ ਵੀ ਪੜ੍ਹੋ: Delhi Unlock: ਦਿੱਲੀ ਨੂੰ ਖੁੱਲ੍ਹਣ ਦੀ ਤਿਆਰੀ, ਖੁੱਲ੍ਹਣਗੇ ਬਾਜ਼ਾਰ-ਮਾਲ ਅਤੇ ਦੌੜੇਗੀ ਮੈਟਰੋ, ਪਰ ਇਨ੍ਹਾਂ ਸ਼ਰਤਾਂ ਦੇ ਨਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904