Bathinda News : ਦਿਨ ਚੜ੍ਹਦੇ ਹੀ ਬਠਿੰਡਾ ਸ਼ਹਿਰ ਵਿੱਚ ਸਨਸਨੀ ਫੈਲ ਗਈ ਹੈ। ਮੁਲਤਾਨੀਆਂ ਰੋਡ ਦੇ ਨਾਲ ਕੂੜੇ ਨੇੜਿਓਂ ਰਜਾਈ 'ਚ ਲਪੇਟੀ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਹੈ। ਰਾਹਗੀਰਾਂ ਨੇ ਬਦਬੂ ਆਉਣ ਤੋਂ ਬਾਅਦ ਪੁਲਿਸ ਅਤੇ ਸਮਾਜ ਸੇਵੀ ਸੰਸਥਾ ਨੂੰ ਇਸਦੀ ਸੂਚਨਾ ਦਿੱਤੀ ਹੈ। 

ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਅਨੁਸਾਰ ਕਤਲ ਕਰਨ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪਹਿਲਾਂ ਚਾਦਰ ਫਿਰ ਰਜਾਈ ਵਿਚ ਲਪੇਟ ਕੇ ਕੁੜੇ ਦੇ ਕੋਲ ਸੁੱਟਿਆ ਗਿਆ ਹੈ। 


 

ਦੱਸ ਦੇਈਏ ਕਿ ਇਸ ਤੋਂ ਇਲਾਵਾ ਤਰਨਤਾਰਨ (Taran Taran ) ਦੇ ਪਿੰਡ ਵਈਪੁਈ ਦੇ 20 ਸਾਲਾ ਨੌਜਵਾਨ ਦੀ ਪਿੰਡ ਤੋਂ ਕੁੱਝ ਦੂਰੀ 'ਤੇ ਖਾਲੀ ਕਮਰੇ ਵਿੱਚੋ ਭੇਦਭਰੇ ਹਾਲਤ ਵਿੱਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜ਼ਵਾਨ ਘਰੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਾਂ ਦੀ ਦਵਾਈ ਲੈਣ ਗਿਆ ਸੀ ,ਜੋ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਜਿਸ ਦੀ ਅੱਜ ਪਿੰਡ ਵਈਪੁਈ ਤੋਂ ਪਿੰਡ ਢੋਟੀਆ ਜਾਂਦੇ ਰਸਤੇ 'ਤੇ ਬਣੇ ਇੱਕ ਖਾਲੀ ਕਮਰੇ ਵਿੱਚ ਲਾਸ਼ ਬਰਾਮਦ ਹੋਈ ਹੈ। 

 

ਮ੍ਰਿਤਕ ਨੌਜ਼ਵਾਨ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਲੇਟ ਦਿਲਬਾਗ ਸਿੰਘ ਵਾਸੀ ਵਈਪੁਈ ਵਜੋਂ ਹੋਈ ਹੈ। ਮ੍ਰਿਤਕ ਨੌਜ਼ਵਾਨ ਘਰੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਮਾਂ ਦੀ ਦਵਾਈ ਲੈਣ ਗਿਆ ਸੀ। ਮ੍ਰਿਤਕ ਨੌਜ਼ਵਾਨ ਦੀ ਲਾਸ਼ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਵੀ ਸਨ। ਇਸ ਦੁਖਦਾਈ ਖ਼ਬਰ ਨੂੰ ਸੁਣਦੇ ਸਾਰ ਮ੍ਰਿਤਕ ਨੌਜ਼ਵਾਨ ਦੇ ਦਾਦੇ ਲਖਬੀਰ ਸਿੰਘ ਨੇ ਵੀ ਜ਼ਹਿਰੀਲੀ ਦਵਾਈ ਨਿਗਲ ਲਈ ,ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਬਠਿੰਡਾ 'ਚ ਕੂੜੇ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ ,ਪੂਰੇ ਸ਼ਹਿਰ 'ਚ ਫੈਲੀ ਸਨਸਨੀ


ਇਹ ਵੀ ਪੜ੍ਹੋ :: ਪੰਜਾਬ 'ਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਹਰਿਆਣਾ ਵਿੱਚ 30 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ