ਫਾਜ਼ਿਲਕਾ: ਪੰਜਾਬ ਭਰ ਵਿੱਚ ਸੜਕਾਂ ਉੱਤੇ ਮੌਤ ਬਣਕੇ ਘੁੰਮ ਰਹੇ ਆਵਾਰਾ ਪਸ਼ੂ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਪਰ ਸਰਕਾਰ ਵੱਲੋਂ ਗਊ ਟੈਕਸ ਲਏ ਜਾਣ ਦੇ ਬਾਵਜੂਦ ਇਨ੍ਹਾਂ ਆਵਾਰਾ ਪਸ਼ੂਆਂ ਉੱਤੇ ਲਗਾਮ ਨਹੀਂ ਲਾਈ ਜਾ ਰਹੀ। ਲੰਘੇ ਦਿਨ ਜ਼ਿਲ੍ਹਾ ਫਾਜ਼ਿਲਕਾ ਦੇ ਖਿਓ ਵਾਲੀ ਪਿੰਡ ਵਿੱਚ ਲਾਲ ਚੰਦ ਨਾਮਕ 22 ਸਾਲਾ ਜਵਾਨ ਦੀ ਪਸ਼ੂ ਟਕਰਾਉਣ ਨਾਲ ਮੌਤ ਹੋ ਗਈ।
ਇਸ ਬਾਰੇ ਮ੍ਰਿਤਕ ਲਾਲ ਚੰਦ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਲਾਲ ਚੰਦ ਸ਼ਾਮ ਵੇਲੇ ਆਪਣੇ ਘਰ ਮੋਟਰਸਾਈਕਲ ਉੱਤੇ ਪਰਤ ਰਿਹਾ ਸੀ ਤਾਂ ਅਚਾਨਕ ਅਵਾਰਾ ਬਲਦ ਨਾਲ ਟਕਰਾਉਣ ਕਾਰਨ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਉਹ ਕੋਮਾ ਵਿੱਚ ਚਲਾ ਗਿਆ ਸੀ ਜਿਸ ਦਾ ਕਰੀਬ ਮਹੀਨੇ ਤੱਕ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਗਿਆ।
ਇਲਾਜ ਕਰਵਾਉਣ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਆਵਾਰਾ ਪਸ਼ੂਆਂ ਉੱਤੇ ਲਗਾਮ ਲਾਈ ਜਾਵੇ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਥਾਣਾ ਖੁਈ ਖੇੜਾ ਦੇ ਪੁਲਿਸ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਮਹੀਨਾਂ ਪਹਿਲਾਂ ਲਾਲ ਚੰਦ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਜਖ਼ਮੀ ਹੋਇਆ ਸੀ। ਲੰਘੇ ਦਿਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਨੌਜਵਾਨ ਬਣਿਆ ਆਵਾਰਾ ਪਸ਼ੂਆਂ ਦਾ ਸ਼ਿਕਾਰ
ਏਬੀਪੀ ਸਾਂਝਾ
Updated at:
14 Sep 2019 02:28 PM (IST)
ਪੰਜਾਬ ਭਰ ਵਿੱਚ ਸੜਕਾਂ ਉੱਤੇ ਮੌਤ ਬਣਕੇ ਘੁੰਮ ਰਹੇ ਆਵਾਰਾ ਪਸ਼ੂ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਪਰ ਸਰਕਾਰ ਵੱਲੋਂ ਗਊ ਟੈਕਸ ਲਏ ਜਾਣ ਦੇ ਬਾਵਜੂਦ ਇਨ੍ਹਾਂ ਆਵਾਰਾ ਪਸ਼ੂਆਂ ਉੱਤੇ ਲਗਾਮ ਨਹੀਂ ਲਾਈ ਜਾ ਰਹੀ। ਲੰਘੇ ਦਿਨ ਜ਼ਿਲ੍ਹਾ ਫਾਜ਼ਿਲਕਾ ਦੇ ਖਿਓ ਵਾਲੀ ਪਿੰਡ ਵਿੱਚ ਲਾਲ ਚੰਦ ਨਾਮਕ 22 ਸਾਲਾ ਜਵਾਨ ਦੀ ਪਸ਼ੂ ਟਕਰਾਉਣ ਨਾਲ ਮੌਤ ਹੋ ਗਈ।
- - - - - - - - - Advertisement - - - - - - - - -