ਨਵੀਂ ਦਿੱਲੀ: ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਮਾਰ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੀੜਤ ਪਰਿਵਾਰ ਪੀਜੀਆਈ ਵਿੱਚ ਧਰਨੇ 'ਤੇ ਬੈਠਾ ਹੈ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਮੁੱਖ ਮੰਤਰੀ ਕੈਪਟਨ ਛੁੱਟੀਆਂ ਮਨਾਉਣ ਵਿਦੇਸ਼ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਬਹੁਤ ਘੱਟ ਦੇਖਿਆ ਗਿਆ ਹੈ ਕਿ ਸੂਬੇ ਵਿੱਚ ਅਜਿਹਾ ਕੁਝ ਹੋਇਆ ਹੋਵੇ ਤੇ ਸਰਕਾਰ ਛੁੱਟੀਆਂ 'ਤੇ ਹੋਵੇ।
ਉਨ੍ਹਾਂ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਇਸ ਮਸਲੇ ਵੱਲ ਧਿਆਨ ਦਿੱਤਾ ਜਾਵੇ। ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਫਿਰ ਕਿਹਾ ਕਿ ਉਹ ਇਨਸਾਫ ਲਈ ਪੀੜਤ ਪਰਿਵਾਰ ਦਾ ਹਰ ਪੱਖੋਂ ਸਾਥ ਦੇਣਗੇ।
Election Results 2024
(Source: ECI/ABP News/ABP Majha)
ਸੰਸਦ 'ਚ ਗੂੰਜਿਆ ਜਗਮੇਲ ਦੀ ਮੌਤ ਦਾ ਮਾਮਲਾ
ਏਬੀਪੀ ਸਾਂਝਾ
Updated at:
18 Nov 2019 03:59 PM (IST)
ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਸੰਸਦ ਵਿੱਚ ਗੂੰਜਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਹੀ ਦੁਖਦ ਘਟਨਾ ਹੋਈ ਹੈ। ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਦਲਿਤ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਮਾਰ ਦਿੱਤਾ ਗਿਆ ਹੈ।
- - - - - - - - - Advertisement - - - - - - - - -