Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ
Bathinda News : ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਥਾਣੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਿੱਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Bathinda News : ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਥਾਣੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਿੱਚ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪਰਿਵਾਰ ਦਾ ਆਰੋਪ ਹੈ ਕਿ ਹਰਪ੍ਰੀਤ ਦੀ ਮੌਤ ਚਿੱਟੇ ਦੀ ਵੱਧ ਮਾਤਰਾ ਨਾਲ ਹੋਈ ਹੈ। ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨੇ ਇਲਾਕੇ ਵਿੱਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਬਾਰੇ ਪੁਲਿਸ ਪ੍ਰਸ਼ਾਸਨ 'ਤੇ ਵੀ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਚਿੱਟੇ ਵਿਰੁੱਧ ਪਿੰਡਾਂ ਵਿੱਚ ਗਸ਼ਤ ਵਧਾਉਣ ਲਈ ਪੁਲਿਸ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦੇਣ।
ਮਜ਼ਦੂਰੀ ਕਰਦਾ ਸੀ ਮ੍ਰਿਤਕ
ਮ੍ਰਿਤਕ ਹਰਪ੍ਰੀਤ ਸਿੰਘ ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਕੰਮ ਤੋਂ ਘਰ ਵਾਪਸ ਆਇਆ ਸੀ ਅਤੇ ਸ਼ਾਮ ਨੂੰ ਬਾਹਰ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੇ ਉਸਨੂੰ ਪਿੰਡ ਦੇ ਬਾਹਰ ਬੇਹੋਸ਼ ਪਿਆ ਪਾਇਆ। ਹਾਲਾਂਕਿ ਓਧਰ ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਸ਼ਰਾਬ ਪੀਣ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਵੀ ਆਪਣੇ ਬਿਆਨ ਦਰਜ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ






















