Khanna News : ਸੂਬੇ 'ਚ ਹਰ ਰੋਜ਼ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਖੰਨਾ ਤੋਂ ਸਾਹਮਣੇ ਆਈ ਹੈ। ਜਿੱਥੇ ਥਾਣਾ ਸ੍ਰੀ ਮਾਛੀਵਾੜਾ ਸਾਹਿਬ ਵਿੱਚ ਦੇਰ ਰਾਤ ਇੱਕ ਨੌਜਵਾਨ ਸੁਖਅੰਮ੍ਰਿਤ ਸਿੰਘ (23) ਵਾਸੀ ਰੂਡ਼ੇਵਾਲ ਦੀ ਲਾਸ਼ ਮਿਲੀ ਹੈ। ਜਿਸ ਕੋਲ ਪਈ ਸ਼ਰਿੰਜ ਤੋਂ ਇਹ ਲੱਗ ਰਿਹਾ ਸੀ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।


ਮਿਲੀ ਜਾਣਕਾਰੀ ਅਨੁਸਾਰ ਜੀ-2 ਅਸਟੇਟ ਕਾਲੋਨੀ 'ਚ ਸੁੰਨਸਾਨ ਥਾਂ ’ਤੇ ਇੱਕ ਵਿਅਕਤੀ ਨੇ ਮੋਟਰਸਾਈਕਲ ਖੜ੍ਹਾ ਦੇਖਿਆ ਅਤੇ ਨਾਲ ਹੀ ਇੱਕ ਨੌਜਵਾਨ ਡਿੱਗਿਆ ਪਿਆ ਸੀ। ਇਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ,ਜਿਸ ’ਤੇ ਤੁਰੰਤ ਥਾਣਾ ਮੁਖੀ ਡੀਐੱਸਪੀ ਮਨਦੀਪ ਕੌਰ ਨੇ ਮੌਕੇ ’ਤੇ ਪੁੱਜੇ। ਇਸ ਦੌਰਾਨ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸਦੀ ਜੇਬ ਵਿਚੋਂ ਮਿਲੇ ਦਸਤਾਵੇਜ਼ਾਂ ਦੇ ਅਧਾਰ ’ਤੇ ਉਸਦੀ ਪਹਿਚਾਣ ਸੁਖਅੰਮ੍ਰਿਤ ਸਿੰਘ ਵਾਸੀ ਰੂਡ਼ੇਵਾਲ ਵਜੋਂ ਹੋਈ ਹੈ।



ਮ੍ਰਿਤਕ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਅਤੇ ਨੱਕ ’ਚੋਂ ਖੂਨ ਵੀ ਵਹਿ ਰਿਹਾ ਸੀ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ  ਅਧਿਕਾਰੀ ਅਨੁਸਾਰ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਤਾਂ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।


 

ਪੁਲਿਸ ਵਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨੌਜਵਾਨ ਇਸ ਸੁੰਨਸਾਨ ਇਲਾਕੇ ਵਿਚ ਇਕੱਲਾ ਨਸ਼ਾ ਕਰਨ ਆਇਆ ਸੀ ਜਾਂ ਇਸ ਦੇ ਨਾਲ ਕੋਈ ਹੋਰ ਸਾਥੀ ਵੀ ਸਨ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ