Punjab News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਕੰਮ ਤੋਂ ਵਾਪਸ ਆ ਕੇ ਸੌਂ ਗਿਆ ਤੇ ਇਸੇ ਦੌਰਾਨ ਦਿਲ ਦਾ ਦੌਰਾ ਪੈ ਗਿਆ। ਫਿਲਹਾਲ ਕੈਨੇਡੀਅਨ ਪੁਲਿਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਰਹੀ ਹੈ, ਜਿਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ।


ਹਾਸਲ ਜਾਣਕਾਰੀ ਅਨੁਸਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੰਜੇ ਤਿੰਨ ਸਾਲ ਪਹਿਲਾਂ ਕਾਨੂੰਨ ਦੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਚਲਾ ਗਿਆ ਸੀ। ਉਹ ਕੈਨੇਡਾ ਵਿੱਚ ਇੱਕ ਡਰਾਈਵਿੰਗ ਸਕੂਲ ਵਿੱਚ ਕੰਮ ਕਰਦਾ ਸੀ। ਉਹ ਲੋਕਾਂ ਨੂੰ ਗੱਡੀ ਚਲਾਉਣੀ ਸਿਖਾਉਂਦੀ ਸੀ। ਬੀਤੀ ਰਾਤ ਉਹ ਕੰਮ ਤੋਂ ਵਾਪਸ ਆ ਕੇ ਆਪਣੇ ਅਪਾਰਟਮੈਂਟ ਵਿੱਚ ਸੁੱਤਾ ਪਿਆ ਸੀ। ਜਦੋਂ ਸਵੇਰੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ।


ਇਸ ਤੋਂ ਬਾਅਦ ਮਾਪਿਆਂ ਨੇ ਦੋਸਤਾਂ ਨੂੰ ਕਾਲ ਕੀਤੀ। ਦੋਸਤਾਂ ਨੇ ਜਾ ਕੇ ਦੇਖਿਆ ਤਾਂ ਉਹ ਮਰ ਚੁੱਕਾ ਸੀ। ਦੁੱਖ ਦੀ ਗੱਲ ਇਹ ਹੈ ਕਿ ਸੰਜੇ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਕੁਝ ਦਿਨਾਂ ਬਾਅਦ ਪਿਤਾ ਉਸ ਨੂੰ ਮਿਲਣ ਕੈਨੇਡਾ ਜਾ ਰਿਹਾ ਸੀ। ਪੁੱਤਰ ਵੱਲੋਂ ਪਿਤਾ ਦੇ ਕੈਨੇਡਾ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ।


ਇਹ ਵੀ ਪੜ੍ਹੋ: Punjab Flood: ਮੋਹਾਲੀ ਦੀਆਂ 130 ਤੋਂ ਵੱਧ ਸੜਕਾਂ ਦਾ ਨੁਕਸਾਨ, 173 ਪਾਈਪ ਲਾਈਨਾਂ ਵੀ ਟੁੱਟੀਆਂ, ਜਾਣੋ ਤਾਜ਼ਾ ਹਲਾਤ


ਦੱਸ ਦਈਏ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲੇ ਵਧ ਰਹੇ ਹਨ। ਲੋਕ ਛੋਟੀ ਉਮਰ ਵਿੱਚ ਹੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਵਿਦੇਸ਼ ਗਏ ਪੰਜਾਬੀ ਨੌਜਵਾਨ ਵੀ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੀ ਹਨ। ਇਸ ਸਭ ਭੱਜ-ਦੌੜ ਦੀ ਜ਼ਿੰਦਗੀ ਤੇ ਤਣਾਅ ਕਰਕੇ ਹੋ ਰਿਹਾ ਹੈ।


ਦਿਲ ਦਾ ਦੌਰਾ ਘਾਤਕ ਹੁੰਦਾ ਜਾ ਰਿਹਾ
ਵਿਸ਼ਵ ਸਿਹਤ ਸੰਗਠਨ ਅਨੁਸਾਰ, ਪਿਛਲੇ 10 ਸਾਲਾਂ ਵਿੱਚ ਭਾਰਤ ਵਿੱਚ ਦਿਲ ਦੇ ਦੌਰੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ 60 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਨ੍ਹਾਂ ਵਿੱਚ 10 ਮਰੀਜ਼ਾਂ ਵਿੱਚੋਂ 3 ਦੀ ਉਮਰ 45 ਸਾਲ ਤੋਂ ਘੱਟ ਹੈ। ਦਿਲ ਦੀਆਂ ਬਿਮਾਰੀਆਂ ਦੁਨੀਆਂ ਵਿੱਚ ਮੌਤ ਦਾ ਸਭ ਤੋਂ ਵੱਡਾ ਕਾਰਨ ਹਨ। ਦਿਲ ਦਾ ਦੌਰਾ ਪੈਣ ਦੇ ਮਾਮਲੇ ਹਰ ਸਾਲ ਵਧ ਰਹੇ ਹਨ। ਕੋਰੋਨਾ ਮਹਾਮਾਰੀ ਤੋਂ ਬਾਅਦ ਦਿਲ ਦੀਆਂ ਬਿਮਾਰੀਆਂ ਬਹੁਤ ਵਧ ਗਈਆਂ ਹਨ।


ਇਹ ਕੋਵਿਡ ਵਾਇਰਸ ਕਾਰਨ ਦਿਲ ਦੀਆਂ ਧਮਨੀਆਂ ਵਿੱਚ ਖੂਨ ਦੇ ਥੱਕੇ ਦੇ ਕਾਰਨ ਹੋ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦਿਲ ਦੀਆਂ ਬੀਮਾਰੀਆਂ ਵਧਣ ਦਾ ਮੁੱਖ ਕਾਰਨ ਮਾੜੀ ਖੁਰਾਕ, ਆਰਾਮਦਾਇਕ ਜੀਵਨ ਸ਼ੈਲੀ, ਕੋਵਿਡ ਵਾਇਰਸ, ਖਰਾਬ ਮਾਨਸਿਕ ਸਿਹਤ ਤੇ ਸਿਗਰਟਨੋਸ਼ੀ ਦੀ ਆਦਤ ਹੈ।


ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਰਾਜਪਾਲ ਨੂੰ ਕੀਤੀ ਅਪੀਲ, ਅਹੁਦੇ ਦੀ ਵਰਤੋਂ ਕਰਕੇ ਕੇਂਦਰ ਤੋਂ ਮੰਗੋ 10 ਹਜ਼ਾਰ ਕਰੋੜ ਦੀ ਸਹਾਇਤਾ