ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਹਿਆਤ ਨਗਰ ਵਿੱਚ ਨਸ਼ੇ ਦੇ ਆਦੀ ਨੌਜਵਾਨ ਜਤਿੰਦਰ ਸਿੰਘ (35) ਦੀ ਨਸ਼ਾ ਨਾ ਮਿਲਣ ਕਰਕੇ ਮੌਤ ਹੋ ਗਈ। ਮ੍ਰਿਤਕ ਜਤਿੰਦਰ ਸਿੰਘ ਮੈਡੀਕਲ ਨਸ਼ਾ ਲੈਣ ਦਾ ਆਦੀ ਸੀ।

ਸੂਬੇ ਵਿੱਚ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਿਛਲੇ ਦਿਨਾਂ ਤੋਂ ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ।

ਪਹਿਲਾਂ ਤਾਂ ਨਸ਼ੇ ਦੀ ਓਵਰਡੋਜ਼ ਕਰਕੇ ਨੌਜਵਾਨਾਂ ਦੀ ਮੌਤ ਹੋ ਰਹੀ ਸੀ ਪਰ ਸਰਕਾਰ ਵੱਲੋਂ ਨਸ਼ਾ ਮੁਕਤੀ ਦੀ ਮੁਹਿੰਮ ਵਿੱਢਣ ਬਾਅਦ ਹੁਣ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਨੌਜਵਾਨ ਦੀ ਮੌਤ ਨਸ਼ੇ ਕਰਕੇ ਨਹੀਂ ਬਲਕਿ ਨਸ਼ਾ ਨਾ ਮਿਲਣ ਕਰਕੇ ਹੋਈ ਹੈ।