Punjab News: ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।


ਮ੍ਰਿਤਕ ਨੌਜਵਾਨ ਲਖਵਿੰਦਰ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਤੇ ਲਖਵਿੰਦਰ ਛੋਟਾ ਪੁੱਤਰ ਸੀ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ।



ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਨੇ ਫੋਨ 'ਤੇ ਦੱਸਿਆ ਸੀ ਕਿ ਉਸ ਦਾ ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਬਣ ਗਿਆ ਹੈ ਇਸ ਕਾਰਨ ਪੂਰੇ ਪਰਿਵਾਰ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਪਰ ਕੱਲ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖ਼ਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ।


ਪਰਗਟ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਫੋਨ 'ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਤੇ ਉਸ ਦੀ ਲਾਸ਼ ਨੂੰ ਪਿੰਡ ਖਾਨਪੁਰ ਲਿਜਾਣ ਵਿਚ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਕਰ ਸਕੇ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ