Punjab news: ਦਿੜਬਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Punjab news: ਦਿੜਬਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
Punjab news: ਦਿੜਬਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 29 ਸਾਲਾ ਮਨਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ।
ਮਨਪ੍ਰੀਤ ਦੇ ਮਾਤਾ-ਪਿਤਾ ਕੁਝ ਦਿਨ ਪਹਿਲਾਂ ਹੀ ਆਪਣੇ ਪੁੱਤਰ ਨੂੰ ਮਿਲ ਕੇ ਪਰਤੇ ਸੀ ਪੰਜਾਬ
ਸੋਮਵਾਰ ਸ਼ਾਮ ਨੂੰ ਹੀ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਮਿਲ ਕੇ ਪੰਜਾਬ ਪਰਤੇ ਸੀ। ਮਨਪ੍ਰੀਤ ਸਿੰਘ ਦੇ ਪਿਤਾ, ਜੋ ਕਿ ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਹਨ, ਨੇ ਦੱਸਿਆ ਕਿ ਉਹ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਆਪਣੇ ਪੁੱਤਰ ਨਾਲ ਸਾਢੇ ਪੰਜ ਮਹੀਨੇ ਰਹਿ ਕੇ ਆਏ ਹਨ ਅਤੇ ਸੋਮਵਾਰ ਸ਼ਾਮ ਨੂੰ ਹੀ ਘਰ ਪਹੁੰਚੇ ਹਨ।
ਇਹ ਵੀ ਪੜ੍ਹੋ: Farmer Protest: ਮੁੱਖ ਮੰਤਰੀ ਮਾਨ ਨਾਲ 19 ਦਸੰਬਰ ਨੂੰ ਮਿਲਣਗੇ ਅੰਦੋਲਨਕਾਰੀ ਕਿਸਾਨ, ਜਾਣੋ ਕਿਹੜੀਆਂ ਮੰਗਾਂ 'ਤੇ ਹੋਵੇਗੀ ਚਰਚਾ
ਮਾਪਿਆਂ ਨੂੰ ਘਰ ਮਿਲਦਿਆਂ ਹੀ ਮਿਲਿਆ ਇਹ ਸੁਨੇਹਾ
ਘਰ ਪਹੁੰਚਦਿਆਂ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਕੈਨੇਡਾ ਤੋਂ ਸੁਨੇਹਾ ਮਿਲਿਆ ਕਿ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਹਰਕੇਸ਼ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਦਿੱਲੀ ਏਅਰਪੋਰਟ ‘ਤੇ ਆਪਣੇ ਪੁੱਤਰ ਨਾਲ ਗੱਲਬਾਤ ਕੀਤੀ ਸੀ, ਉਦੋਂ ਤੱਕ ਸਭ ਕੁੱਝ ਠੀਕ ਸੀ। ਹੁਣ ਇਸ ਘਟਨਾ ਨੂੰ ਲੈ ਕੇ ਪੂਰਾ ਪਰਿਵਾਰ ਸਦਮੇ ਵਿੱਚ ਹੈ।
ਮਨਪ੍ਰੀਤ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ
ਉੱਥੇ ਹੀ ਪੂਰਾ ਪਰਿਵਾਰ ਮੁੜ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਹੈ। ਮਨਪ੍ਰੀਤ ਸਿੰਘ ਦਾ ਛੋਟਾ ਭਰਾ ਵੀ ਆਪਣੇ ਭਰਾ ਦੀ ਇੰਤਜ਼ਾਰ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Farmer Protest: ਰਾਜਪਾਲ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਦਾ ਕੀਤਾ ਐਲਾਨ, ਜਾਣੋ ਕੀ ਬਣੀ ਸਹਿਮਤੀ