Punjab News: ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡ ਚੀਮਾ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਖੇ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਵਿਆਹ ਕਰਾ ਕੇ ਲਾੜੀ ਨੂੰ ਵਿਦੇਸ਼ ਭੇਜਿਆ ਸੀ। ਇਸ ਤੋਂ ਬਾਅਦ ਵਿੱਚ ਉਹ ਆਪ ਗਿਆ ਸੀ। ਇੱਧਰ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੂਰਾ ਹਾਲ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਉਧਰ ਬੇਟੇ ਨਾਲ ਲੜਾਈ-ਝਗੜਾ ਹੁੰਦਾ ਸੀ। ਕਾਫੀ ਕਲੇਸ਼ ਰਹਿਣ ਤੋਂ ਬਾਅਦ ਉਸਦੀ ਘਰਵਾਲੀ ਨੇ ਉਸਨੂੰ ਘਰ ਤੋਂ ਬਾਹਰ ਵੀ ਕੱਢ ਦਿੱਤਾ ਸੀ। ਇਸ ਦੇ ਨਾਲ ਹੀ ਉਹ ਕਾਫੀ ਤਣਾਅ ਵਿੱਚ ਰਹਿੰਦਾ ਸੀ।
ਇੰਨਾ ਹੀ ਨਹੀਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਨੂੰ ਉਨ੍ਹਾਂ ਦੇ ਲੜਕੇ ਦੀ ਮੌਤ ਤੋਂ ਪਹਿਲਾਂ ਹੀ ਸ਼ਿਕਾਇਤ ਦਿੱਤੀ ਹੋਈ ਸੀ, ਜਿਸ 'ਤੇ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਹੈ। ਹੁਣ ਪਰਿਵਾਰ ਆਪਣੇ ਬੇਟੇ ਦੀ ਮ੍ਰਿਤਕ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਹੁਣ ਮਾਂ ਦਾ ਰੋ-ਰੋ ਕੇ ਬੂਰਾ ਹਾਲ ਹੈ।