Punjab News: ਗੁਰਦਾਸਪੁਰ ਵਿੱਚ ਨਸ਼ੇ ਦੀ ਓਵਰਡੋਜ਼ ਕਰਕੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਲਾਸ਼ ਇਲਾਕੇ ਦੇ ਸ਼ਮਸ਼ਾਨਘਾਟ 'ਚੋਂ ਮਿਲੀ ਹੈ। ਉੱਥੇ ਹੀ ਨੌਜਵਾਨ ਦੀ ਲਾਸ਼ ਦੀ ਬਾਂਹ 'ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਹਾਲੇ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। 


ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਕਿਸੇ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਬੰਟੀ ਸ਼ਮਸ਼ਾਨਘਾਟ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਜਦੋਂ ਉਨ੍ਹਾਂ ਨੇ ਉੱਥੇ ਪਹੁੰਚ ਕੇ ਦੇਖਿਆ ਤਾਂ ਉਸ ਦੀ ਬਾਂਹ 'ਤੇ ਟੀਕਾ ਲੱਗਿਆ ਹੋਇਆ ਸੀ ਅਤੇ ਉਸ ਦੇ ਸਾਥੀ ਉਥੋਂ ਫ਼ਰਾਰ ਹੋ ਗਏ ਸਨ। ਫਿਰ ਉਹ ਆਪਣੇ ਭਰਾ ਨੂੰ ਚੁੱਕ ਕੇ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲੈ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਨ੍ਹਾਂ ਦੇ ਭਰਾ ਦੀ ਮੌਤ ਹੋ ਗਈ ਹੈ।


ਪਰਿਵਾਰ ਨੇ ਮੰਗ ਕੀਤੀ ਕਿ ਜਿਹੜੇ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਏ ਅਤੇ ਨਸ਼ੇ ਦੀ ਹਾਲਤ ਵਿੱਚ ਸ਼ਮਸ਼ਾਨਘਾਟ ਵਿੱਚ ਛੱਡ ਕੇ ਭੱਜ ਗਏ, ਉਨ੍ਹਾਂ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਸ਼ਾ ਵੇਚਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਬੱਚੇ ਦੀ ਨਸ਼ੇ ਕਾਰਨ ਮੌਤ ਨਾ ਹੋਵੇ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਮਾਮਲੇ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਜਿਵੇਂ ਹੀ ਸ਼ਿਕਾਇਤ ਦਿੱਤੀ ਜਾਂਦੀ ਹੈ। ਇਸ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਥਾਣਾ ਇੰਚਾਰਜ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।