Punjab News: ਮਾਨਸਾ ਵਿੱਚ ਨਸ਼ੇ ਦੀ ਓਵਰਡੋਜ਼ ਦੇ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ 18 ਸਾਲਾਂ ਦਲੇਲ ਸਿੰਘ ਵਜੋਂ ਹੋਈ ਜੋ ਕਿ ਖੀਵਾ ਖੁਰਦ ਦੀ ਰਹਿਣ ਵਾਲਾ ਸੀ। ਮ੍ਰਿਤਕ ਦੀ ਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕਰੀਬ 200  ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਹਨ ਪਰ ਸਰਕਾਰ ਨੇ ਇਸ ਨੂੰ ਰੋਕਣ ਲਈ ਕੁਝ ਨਹੀਂ ਕੀਤਾ ਜਦੋਂ ਕਿ ਪੂਰਾ ਪਿੰਡ ਇਸ ਅਲਾਮਤ ਤੋਂ ਪਰੇਸ਼ਾਨ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਨਸ਼ੇ ਦੀ ਰੋਕਥਾਮ ਕਰਨ ਦੀ ਮੰਗ ਕੀਤੀ ਹੈ।


ਹਾਲਾਂਕਿ ਮੌਜੂਦਾ ਸਰਕਾਰ ਸਮੇਤ ਪਿਛਲੀਆਂ ਸਰਕਾਰਾਂ ਨੇ ਵੀ ਨਸ਼ੇ ਨੂੰ ਰੋਕਣ ਲਈ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਹਲਾਤ ਜਿਓਂ ਦੀ ਤਿਓਂ ਹਨ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਨਸ ਦੇ ਪਿੰਡ ਖੀਵਾ ਖੁਰਦ ਤੋਂ ਸਾਹਮਣੇ ਆਇਆ ਹੈ ਜਿੱਥੇ 18 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸਹਿਮ ਤੇ ਸਰਕਾਰ ਖ਼ਿਲਾਫ਼ ਗੁੱਸੇ ਦਾ ਮਾਹੌਲ ਹੈ।


ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਇਸ ਦਾ ਪੁੱਤ ਕਾਫ਼ੀ ਸਮੇਂ ਤੋਂ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਸੀ ਤੇ ਨਸ਼ੇ ਵਿੱਚ ਉਸ ਨੇ 8 ਲੱਖ ਰੁਪਏ ਉਜਾੜ ਦਿੱਤਾ ਹੈ ਤੇ ਹੁਣ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤਤ ਹੋ ਗਈ।


ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵੱਲੋਂ ਕਈ ਵਾਰ ਪ੍ਰਸ਼ਾਸ਼ਨ ਨੂੰ ਨਸ਼ੇ ਨੂੰ ਰੋਕਣ ਲਈ ਗੁਹਾਰ ਲਾਈ ਗਈ ਹੈ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤੇ ਪਿੰਡ ਵਿੱਚ ਨਸ਼ਾ ਲਗਾਤਾਰ ਵਧ ਰਿਹਾ ਹੈ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੁੜ ਮੰਗ ਕੀਤੀ ਹੈ ਇਸ ਨਸ਼ੇ ਦੇ ਕੋਹੜ ਨੂੰ ਛੇਤੀ ਤੋਂ ਛੇਤੀ ਕੱਢਿਆ ਜਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।