(Source: ECI/ABP News)
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਘਰ ਦੇ ਬਾਹਰ ਪਈ ਮਿਲੀ ਨੌਜਵਾਨ ਦੀ ਲਾਸ਼, ਪਿੰਡ ਵਾਸੀਆਂ ਨੇ ਸ਼ਰੇਆਮ ਨਸ਼ਾ ਵਿਕਣ ਦਾ ਲਾਇਆ ਦੋਸ਼
Mansa News: ਮਾਨਸਾ ਦੇ ਪਿੰਡ ਅਕਲੀਆ 'ਚ 26 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਸੀ, ਜਿਸ ਕਰਕੇ ਉਸ ਦੀ ਮੌਤ ਹੋ ਗਈ।

Mansa News: ਮਾਨਸਾ ਦੇ ਪਿੰਡ ਅਕਲੀਆ 'ਚ 26 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਸੀ, ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ, ਜਿਸ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ।
ਜਾਣਕਾਰੀ ਅਨੁਸਾਰ ਪਿੰਡ ਅਕਲੀਆ ਦਾ 26 ਸਾਲਾ ਗੁਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਬੀਤੀ ਰਾਤ ਉਹ ਆਪਣੇ ਘਰ ਦੇ ਬਾਹਰ ਪਿਆ ਮਿਲਿਆ। ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਦੀ ਲਾਸ਼ ਦੇ ਨੇੜੇ ਟੀਕਾ ਪਿਆ ਸੀ ਅਤੇ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਲਾਸ਼ ਰੱਖ ਕੇ ਮਾਨਸਾ ਬਰਨਾਲਾ ਰੋਡ ਜਾਮ ਕਰ ਦਿੱਤਾ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।
ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦਾਸ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ਲਗਾਤਾਰ ਵੱਧ ਰਹੀ ਹੈ ਅਤੇ ਹਰ ਪਿੰਡ ਵਿੱਚ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਜਲਦੀ ਹੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਦੌਰਾਨ ਥਾਣਾ ਸਦਰ ਦੇ ਇੰਚਾਰਜ ਕੇਵਲ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਲਦੀ ਹੀ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
