ਪੜਚੋਲ ਕਰੋ

Punjab news: ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਪੁਰਤਗਾਲ 'ਚ ਮੌਤ, ਕੀਤਾ ਅੰਤਿਮ ਸੰਸਕਾਰ, ਪਰਿਵਾਰ ਦਾ ਰੋ-ਰੋ ਬੂਰਾ ਹਾਲ

Hoshiarpur news: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ 24 ਸਾਲਾ ਨੌਜਵਾਨ ਦੀ ਹਾਲ ਹੀ ‘ਚ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਦਾ ਅੱਜ ਉਸ ਦੇ ਜੱਦੀ ਪਿੰਡ ਅੰਤਿਮ ਸੰਸਕਾਰ ਕੀਤਾ ਗਿਆ।

Hoshiarpur news: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ 24 ਸਾਲਾ ਨੌਜਵਾਨ ਦੀ ਹਾਲ ਹੀ ‘ਚ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਉਸਮਾਨ ਸ਼ਹੀਦ ਵਿਖੇ ਪੁੱਜੀ। ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਤਜਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਪਰਿਵਾਰ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਪ੍ਰਵਾਸੀ ਵੀਰਾਂ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਜਿੰਦਰ ਸਿੰਘ ਆਪਣੀ ਡਿਊਟੀ ਖ਼ਤਮ ਕਰਕੇ ਘਰ ਪਰਤ ਰਿਹਾ ਸੀ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: Farmers Protest: ਦਿੱਲੀ ਕੂਚ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਮੁੜ ਮੀਟਿੰਗ ਦਾ ਭੇਜਿਆ ਸੱਦਾ, ਹੁਣ ਸਾਰੇ ਮੁੱਦਿਆਂ 'ਤੇ ਚਰਚਾ ਲਈ ਸਰਕਾਰ ਹੋਈ ਤਿਆਰ

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਪਰ ਉੱਥੇ ਹੀ ਐਤਵਾਰ 5 ਫਰਵਰੀ ਨੂੰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਦਿੱਤੀ।

ਇਸ ਤੋਂ ਬਾਅਦ ਮੈਂ ਪੁਰਤਗਾਲ ਦੇ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ। ਜਿਨ੍ਹਾਂ ਨੇ ਦੱਸਿਆ ਕਿ ਕੰਮ ਖ਼ਤਮ ਕਰਕੇ ਪੰਜੇ ਦੋਸਤ ਕਾਰ 'ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ।

ਕੁਝ ਦੇਰ ਸਫ਼ਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੇ ਟੋਏ ਵਿੱਚ ਪਲਟ ਗਈ। ਬੜੀ ਮੁਸ਼ਕਿਲ ਨਾਲ ਉਹ ਸਾਰੇ ਕਾਰ ਵਿੱਚੋਂ ਬਾਹਰ ਨਿਕਲੇ ਪਰ ਤਜਿੰਦਰ ਸਿੰਘ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਡਿੱਗ ਗਿਆ।

ਇਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਬਹੁਤ ਕੋਸ਼ਿਸ਼ ਕੀਤੀ ਪਰ ਉਸ ਨੂੰ ਹੋਸ਼ ਨਹੀਂ ਆਇਆ। ਉਸ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਐਲਾਨਣ ਤੋਂ ਬਾਅਦ ਅਸੀਂ ਤਜਿੰਦਰ ਸਿੰਘ ਦੇ ਦੋਸਤਾਂ ਅਤੇ NRI ਵੀਰਾਂ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਸਾਰਿਆਂ ਦੇ ਸਹਿਯੋਗ ਨਾਲ ਪੁੱਤਰ ਦੀ ਮ੍ਰਿਤਕ ਦੇਹ ਪੈਟਰਿਕ ਪਿੰਡ ਪਹੁੰਚੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ: Ludhiana news: ਨਗਰ ਨਿਗਮ ਅਧਿਕਾਰੀ ਦੇ ਨਾਂਅ 'ਤੇ ਰਿਸ਼ਵਤ ਲੈਣ ਵਾਲਾ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
Embed widget