ਅੰਮ੍ਰਿਤਸਰ: ਅੰਮ੍ਰਿਤਸਰ (Amritsar) ਦੇ ਬਾਈਪਾਸ ਨੇੜੇ ਇੱਕ ਦਰਦਨਾਕ ਹਾਦਸਾ (Road Mishap) ਵਾਪਰਿਆ। ਲੈਂਡ ਰੋਵਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦੀ ਮੌਕ ‘ਤੇ ਹੀ ਮੌਤ ਹੋ ਗਈ।

ਹਾਦਸੇ ਮਗਰੋਂ ਅਕਾਲੀ ਦਲ (Akali Dal) ਦਾ ਕਾਫਲਾ ਵੀ ਇੱਥੋਂ ਲੰਘ ਰਿਹਾ ਸੀ। ਘਟਨਾ ਵਾਲੀ ਥਾਂ ‘ਤੇ ਸੁਖਬੀਰ ਬਾਦਲ (Sukhbir Badal) ਤੇ ਬਿਕਰਮ ਮਜੀਠੀਆ ਨੇ ਕਾਫਲਾ ਰੋਕ ਲਿਆ ਤੇ ਹੇਠਾਂ ਉੱਤਰ ਆਏ। ਅਕਾਲੀ ਵਰਕਰਾਂ ਨੇ ਨੌਜਵਾਨ ਨੂੰ ਐਂਬੂਲੈਂਸ ‘ਚ ਬਿਠਾਇਆ।

ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਖਾਲੀ ਸੜਕ 'ਤੇ ਕਾਰ ਕਾਫੀ ਤੇਜ ਆ ਰਹੀ ਸੀ ਜਿਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਨੌਜਵਾਨ ਸੜਕ 'ਤੇ ਡਿੱਗ ਪਿਆ ਤੇ ਲੋਕਾਂ ਨੇ ਤੁਰੰਤ ਪੁਲਿਸ ਤੇ ਐਂਬੁਲੈਂਸ ਨੂੰ ਫੋਨ ਕੀਤਾ।


ਉਧਰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਤੋਂ ਬਾਅਦ ਪੰਜਾਬ ' ਸਿਆਸਤ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਅਰਥੀ ਫੂਕ ਮਾਰਚ ਕੱਢ ਕੇ ਇਸ ਦਾ ਵਿਰੋਧ ਕੀਤਾ ਹੈ।


ਇਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੀਤੀ। ਬਿਕਰਮ ਮਜੀਠੀਆ ਮੋਟਰਸਾਈਕਲਤੇ ਮਾਰਚ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸੁਖਬੀਰ ਬਾਦਲ ਖੁੱਲ੍ਹੀ ਜੀਪ ਵਿੱਚ ਸਵਾਰ ਹੋ ਕੇ ਇਸ ਦੀ ਅਗਵਾਈ ਕਰ ਰਹੇ ਸੀ।



ਅਟਾਰੀ ਤੋਂ ਸ਼ੁਰੂ ਹੋ ਕੇ ਇਹ ਅਰਥੀ ਫੂਕ ਮਾਰਚ ਅਟਾਰੀ ਰੋਡ ਤੋਂ ਹੁੰਦਾ ਹੋਇਆ ਜੀ.ਟੀ.ਰੋਡ ਹਰਿਮੰਦਰ ਸਾਹਿਬ ਵੱਲ ਵਧਿਆ। ਰਸਤੇ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਆਪਣੇ ਵਰਕਰਾਂ ਸਮੇਤ ਮਾਰਚ ਵਿੱਚ ਸ਼ਾਮਲ ਹੋਏ। ਇਸ ਕਾਰਨ ਇਹ ਕਾਫਲਾ ਲੰਮਾ ਹੁੰਦਾ ਗਿਆ। ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਹਜ਼ਾਰਾਂ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਅਤੇ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਝੰਡੇ ਚੁੱਕੇ ਹੋਏ ਸਨ। ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ ਅਤੇ ਚਾਰ ਪਹੀਆ ਵਾਹਨਾਂਤੇ ਅਕਾਲੀ ਵਰਕਰ ਮਾਰਚ ਵਿੱਚ ਸ਼ਾਮਲ ਹੋਏ।



ਦੱਸ ਦੇਈਏ ਕਿ ਪਿਛਲੇ ਦਿਨੀਂ ਭਾਰਤ ਅਤੇ ਪਾਕਿਸਤਾਨ ਨੂੰ ਡਰੋਨ ਰਾਹੀਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਭੇਜਣ ਦੇ ਮਾਮਲਿਆਂ ਅਤੇ ਕਈ ਅੱਤਵਾਦੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਬੀਐਸਐਫ ਨੂੰ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿੱਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ। ਪੰਜਾਬ ਵਿੱਚ, ਉਸਨੂੰ ਖੋਜ ਦਾ ਅਧਿਕਾਰ ਦਿੱਤਾ ਗਿਆ ਸੀ। ਹੁਣ ਤੱਕ ਇਹ ਰੇਂਜ ਸਿਰਫ 15 ਕਿਲੋਮੀਟਰ ਤੱਕ ਸੀ। ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਸਮੇਤ ਪੰਜਾਬ ਦੀਆਂ ਕਈ ਪਾਰਟੀਆਂ ਇਸ ਦਾ ਸਖ਼ਤ ਵਿਰੋਧ ਕਰ ਰਹੀਆਂ ਹਨ।


 


 


 


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ