Sri Muktsar Sahib: ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
Sri Muktsar Sahib: ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਹੋਰ 19 ਸਾਲਾ ਨੌਜਵਾਨ ਦੀ ਨਸ਼ੇ ਦਾ ਆਦੀ ਹੋਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
Sri Muktsar Sahib: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿਦੜਬਾਹਾ ਦੇ ਪਿੰਡ ਗੁਰੂਸਰ ਵਿੱਚ ਨਸ਼ੇ ਨੇ ਇੱਕ ਹੋਰ ਮਾਂ ਦੀ ਕੁੱਖ ਸੁੰਨੀ ਕਰ ਦਿੱਤੀ। ਦੱਸ ਦਈਏ ਕਿ ਪਿੰਡ ਗੁਰੂਸਰ ਵਿੱਚ ਨਸ਼ੇ ਦੀ ਚਪੇਟ ਵਿੱਚ ਆਉਣ ਕਰਕੇ 19 ਸਾਲਾ ਸਤਵਿੰਦਰ ਸਿੰਘ ਪੁੱਤਰ ਵਕੀਲ ਸਿੰਘ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਮਾਂ ਬੇਅੰਤ ਕੌਰ ਨੇ ਦੱਸਿਆ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ, ਉਹ ਉਸ ਦੇ ਪੁੱਤ ਨੂੰ ਧਮਕੀ ਦੇ ਕੇ ਨਸ਼ਾ ਕਰਵਾਉਂਦੇ ਸਨ। ਉਸ ਨੇ ਦੱਸਿਆ ਕਿ ਉਸ ਦੇ ਪੁੱਤ ਦੀ ਲਾਸ਼ ਕੋਲ ਇੱਕ ਸਿਰਿੰਜ ਵੀ ਮਿਲੀ ਹੈ, ਉਹ ਖੇਤੀਬਾੜੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਮੌਸਮ ਲਏਗਾ ਕਰਵਟ, ਕਿਸਾਨ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮ੍ਰਿਤਕ ਸਤਵਿੰਦਰ ਦੀ ਮਾਂ ਨੇ ਦੱਸਿਆ ਕਿ ਕੁਝ ਲੋਕ ਚਿੱਟਾ ਵੇਚਦੇ ਹਨ ਅਤੇ ਉਸ ਨੂੰ ਧਮਕੀ ਦੇ ਕੇ ਨਸ਼ਾ ਕਰਵਾਉਂਦੇ ਸੀ, ਇਸ ਬਾਰੇ ਵਿੱਚ ਉਨ੍ਹਾਂ ਨੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕੀਤੀ ਹੈ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਹੁਣ ਉਸ ਦੇ ਪੁੱਤ ਦੀ ਨਸ਼ੇ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਦੀ ਮਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਾਗ ਜਾਓ ਮੇਰਾ ਤਾਂ ਪੁੱਤ ਤਾਂ ਨਸ਼ੇ ਦੀ ਲੱਤ ਕਰਕੇ ਇਸ ਦੁਨੀਆ ਤੋਂ ਚਲਾ ਗਿਆ। ਉੱਥੇ ਹੀ ਮ੍ਰਿਤਕ ਦੇ ਰਿਸ਼ਤੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਪਤਾ ਹੀ ਨਹੀਂ ਸੀ ਉਹ ਨਸ਼ਾ ਕਰਦਾ ਹੈ।
ਇਹ ਵੀ ਪੜ੍ਹੋ: Fire in Mini Secretariat: ਮਿੰਨੀ ਸਕੱਤਰੇਤ 'ਚ ਲੱਗੀ ਭਿਆਨਕ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।