ਚੰਡੀਗੜ੍ਹ: ਮੋਹਾਲੀ ਦੇ ਸੈਕਟਰ-88 ਸਥਿਤ ਪੁਰਬ ਅਪਾਰਟਮੈਂਟ ਦੀ ਪੰਜਵੀਂ ਮੰਜ਼ਿਲ ਤੋਂ ਡਿੱਗ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (24) ਵਾਸੀ ਬਰਨਾਲਾ, ਪੰਜਾਬ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਸਿਮਰਨਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਸਾਹਮਣੇ ਆਇਆ ਜਦੋਂ ਸੁਸਾਇਟੀ ਦੇ ਸੁਰੱਖਿਆ ਗਾਰਡ ਨੇ ਸਿਮਰਨਜੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਦੇਖਿਆ। ਪੁਲਿਸ ਨੇ ਸਿਮਰਨਜੀਤ ਦੇ ਫਲੈਟ ਦੀ ਜਾਂਚ ਕੀਤੀ ਤਾਂ ਉਥੋਂ ਸ਼ਰਾਬ ਦੀਆਂ ਬੋਤਲਾਂ ਅਤੇ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ।


ਸਿਮਰਨਜੀਤ ਸਿੰਘ ਪੁਰਬ ਅਪਾਰਟਮੈਂਟ ਵਿੱਚ ਆਪਣੇ ਫਲੈਟ ਵਿੱਚ ਦਾਦੀ ਨਾਲ ਰਹਿੰਦਾ ਸੀ ਪਰ ਕੁਝ ਦਿਨ ਪਹਿਲਾਂ ਦਾਦੀ ਬਰਨਾਲਾ ਉਸ ਦੇ ਘਰ ਚਲੀ ਗਈ। ਹਾਦਸੇ ਦਾ ਪਤਾ ਲੱਗਣ 'ਤੇ ਉਹ ਵਾਪਸ ਮੁਹਾਲੀ ਆ ਗਈ ਅਤੇ ਦੱਸਿਆ ਕਿ ਸਿਮਰਨਜੀਤ ਨੇ ਸ਼ਰਾਬ ਨਹੀਂ ਪੀਤੀ ਸੀ। ਉਸ ਨੇ ਦੱਸਿਆ ਕਿ ਕਿਸੇ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਪੰਜਵੀਂ ਮੰਜ਼ਿਲ ਤੋਂ ਧੱਕਾ ਦੇ ਦਿੱਤਾ। ਫਿਲਹਾਲ ਪੁਲਸ ਸਾਰੇ ਪਹਿਲੂਆਂ 'ਤੇ ਜਾਂਚ 'ਚ ਲੱਗੀ ਹੋਈ ਹੈ।


ਪੁਲਿਸ ਨੇ ਦੱਸਿਆ ਕਿ ਸਿਮਰਨਜੀਤ ਗ੍ਰੈਜੂਏਟ ਸੀ ਅਤੇ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸਦੇ ਮਾਤਾ-ਪਿਤਾ ਅਤੇ ਇੱਕ ਭਰਾ ਪਹਿਲਾਂ ਹੀ ਕੈਨੇਡਾ ਵਿੱਚ ਸੈਟਲ ਹਨ। ਸਿਮਰਨਜੀਤ ਨੇ ਕੈਨੇਡਾ ਜਾਣ ਦੀ 5 ਵਾਰ ਕੋਸ਼ਿਸ਼ ਕੀਤੀ ਪਰ ਹਰ ਵਾਰ ਫਾਈਲ ਰੱਦ ਹੋਣ ਕਾਰਨ ਉਹ ਦੁਬਾਰਾ ਅਪਲਾਈ ਕਰਨ ਦੀ ਪ੍ਰਕਿਰਿਆ ਅਪਣਾ ਰਿਹਾ ਸੀ।


ਇਹ ਵੀ ਪੜ੍ਹੋ- ਹੁਣ ਹੇਮਕੁੰਟ ਸਾਹਿਬ ਦੀ ਯਾਤਰੀ ਹੋਵੇਗੀ ਹੋਰ ਸੁਖਾਲੀ, ਸਰਕਾਰ ਚੁੱਕ ਰਹੀ ਇਹ ਕਦਮ



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।