Bathinda News: ਮੀਂਹ 'ਚ ਛੱਤ ਡਿੱਗਣ ਕਾਰਨ ਨੌਜਵਾਨ ਦੀ ਮੌਤ, ਸਰਕਾਰ ਤੋਂ ਮੁਆਵਜ਼ੇ ਦੀ ਮੰਗ
ਸਾਬਕਾ ਸਰਪੰਚ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਤੁਰੰਤ ਰਾਮਪਾਲ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ
Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਲਕਾਣਾ ਵਿੱਚ ਐਤਵਾਰ ਰਾਤ ਪਏ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਕਮਰੇ ਵਿੱਚ ਸੌਂ ਰਹੇ ਨੌਜਵਾਨ ਰਾਮਪਾਲ ਸਿੰਘ ਦੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਪਿੰਡ ਦੇ ਲੋਕਾਂ ਨੇ ਨੌਜਵਾਨ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਛੱਡ ਡਿੱਗਣ ਨਾਲ ਹੋਈ ਮੌਤ, ਪਰਿਵਾਰ ਵਾਲਿਆਂ ਦਾ ਹੋਇਆ ਬਚਾਅ
ਪਿੰਡ ਮਲਕਾਣਾ ਦੇ ਸਾਬਕਾ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਰਾਮਪਾਲ ਸਿੰਘ ਆਪਣੇ ਪਰਿਵਾਰ ਸਮੇਤ ਪਿੰਡ ਵਿੱਚ ਕੱਚੇ ਮਕਾਨ ਵਿੱਚ ਰਹਿੰਦਾ ਸੀ। ਐਤਵਾਰ ਰਾਤ ਨੂੰ ਜਦੋਂ ਤੇਜ਼ ਮੀਂਹ ਪਿਆ ਤਾਂ ਉਸ ਦੇ ਘਰ ਦੀ ਛੱਤ ਡਿੱਗ ਗਈ। ਇਸ ਕਾਰਨ ਕਮਰੇ ਵਿੱਚ ਸੌਂ ਰਿਹਾ ਰਾਮਪਾਲ ਸਿੰਘ ਛੱਤ ਦੇ ਮਲਬੇ ਹੇਠ ਦੱਬ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਪਰਿਵਾਰ ਦੇ ਬਾਕੀ ਮੈਂਬਰ ਘਰ ਵਿੱਚ ਨਹੀਂ ਸਨ। ਇਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਉਸ ਨੇ ਦੱਸਿਆ ਕਿ ਮ੍ਰਿਤਕ ਰਾਮਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਪਿੰਡ ਵਾਲਿਆਂ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਸਾਬਕਾ ਸਰਪੰਚ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਤੁਰੰਤ ਰਾਮਪਾਲ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।ਸਾਬਕਾ ਸਰਪੰਚ ਬੇਅੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ, ਨੌਕਰੀ ਅਤੇ ਮਕਾਨ ਦਿੱਤਾ ਜਾਵੇ। ਉਸ ਨੇ ਦੱਸਿਆ ਕਿ ਰਾਮਪਾਲ ਪਿੰਡ ਵਿੱਚ ਹੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :