ਪੜਚੋਲ ਕਰੋ
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
Bathinda News : ਪੰਜਾਬ ਵਿੱਚ ਆਏ ਦਿਨ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ। ਜਿਸ ਕਾਰਨ ਲੋਕ ਪੁਲਿਸ ਅਤੇ ਸੂਬਾ ਸਰਕਾਰ ਨੂੰ ਕੋਸ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਜ਼ਿਲੇ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ

Jaskaran Singh died
Bathinda News : ਪੰਜਾਬ ਵਿੱਚ ਆਏ ਦਿਨ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ। ਜਿਸ ਕਾਰਨ ਲੋਕ ਪੁਲਿਸ ਅਤੇ ਸੂਬਾ ਸਰਕਾਰ ਨੂੰ ਕੋਸ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਜ਼ਿਲੇ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬਠਿੰਡਾ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਗੱਗੜ ਸਿੰਘ ਉਮਰ ਤਕਰੀਬਨ 23 ਕੁ ਸਾਲ ਹੈ। ਮ੍ਰਿਤਕ ਪਿੰਡ ਲਹਿਰਾ ਬੇਗਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੁਆਲੇ ਰਹੇਗਾ ਸੀਆਰਪੀਐਫ ਦਾ ਵੀਆਈਪੀ ਸੁਰੱਖਿਆ ਦਸਤਾ, 55 ਕੇਂਦਰੀ ਜਵਾਨਾਂ ਨੂੰ ਸੌਂਪੀ ਕਮਾਨ
ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਭੁੱਚੋ ਮੰਡੀ ਤੋਂ ਲਹਿਰਾ ਖਾਨਾਂ ਰੋਡ 'ਤੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਜਸਕਰਨ ਸਿੰਘ ਨੇ 12ਵੀਂ ਪਾਸ ਕੀਤੀ ਹੋਈ ਸੀ ਪਰ ਨੌਕਰੀ ਨਾ ਮਿਲਣ ਕਾਰਨ ਬੇਰੁਜ਼ਗਾਰ ਹੀ ਸੀ। ਪਰਿਵਾਰ ਦੀ ਆਰਥਕ ਮਦਦ ਲਈ ਜਸਕਰਨ ਮਜ਼ਦੂਰੀ ਕਰਦਾ ਸੀ।
ਇਹ ਵੀ ਪੜ੍ਹੋ : ਅਸਮਾਨ ਤੋਂ ਕਿਉਂ ਡਿੱਗਦੀ ਹੈ ਬਿਜਲੀ ? ਕੀ ਅਜਿਹੀ ਸਥਿਤੀ 'ਚ ਦਰਖਤ ਹੇਠਾਂ ਖੜ੍ਹਨਾ ਸਹੀ ਹੈ ? ਜਵਾਬ ਪੜ੍ਹੋ
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਹੀ ਖੰਨਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਨੌਜਵਾਨ ਦੀ ਲਾਸ਼ ਸ਼ਹਿਰ ਦੀ ਜੀਟੀਬੀ ਮਾਰਕਿਟ ਵਿਖੇ ਪਬਲਿਕ ਬਾਥਰੂਮਾਂ ਵਿੱਚੋਂ ਮਿਲੀ ਸੀ। ਮ੍ਰਿਤਕ ਦੀ ਉਮਰ 30 ਸਾਲ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਨੂੰ ਮੌਕੇ ਤੋਂ ਕੁਝ ਸਾਮਾਨ ਵੀ ਮਿਲਿਆ ਸੀ , ਜਿਸ ਤੋਂ ਮੁੱਢਲੀ ਸਟੇਜ ਵਿੱਚ ਇਹੀ ਲੱਗਦਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















