ਬਠਿੰਡਾ 'ਚ ਨੌਜਵਾਨ ਦਾ ਕਤਲ, ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ
ਏਬੀਪੀ ਸਾਂਝਾ | 03 Jul 2019 10:51 AM (IST)
ਬੀਤੀ ਦੇਰ ਰਾਤ ਬਠਿੰਡਾ ਦੀ ਬਿੜ ਬਸਤੀ 2 ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ।
ਬਠਿੰਡਾ: ਬੀਤੀ ਦੇਰ ਰਾਤ ਬਠਿੰਡਾ ਦੀ ਬਿੜ ਬਸਤੀ 2 ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 19 ਸਾਲ ਦੱਸੀ ਗਈ ਹੈ। ਮ੍ਰਿਤਕ ਦੇ ਭਰਾ ਨੇ ਇਲਜ਼ਾਮ ਲਾਇਆ ਕਿ ਮੁਹੱਲੇ ਵਿੱਚ ਰਹਿਣ ਵਾਲੀ ਇੱਕ ਮਹਿਲਾ ਦਾ ਕਤਲ ਪਿੱਛੇ ਹੱਥ ਹੈ। ਉਨ੍ਹਾਂ ਮਹਿਲਾ 'ਤੇ ਕਤਲ ਦਾ ਸ਼ੱਕ ਜਤਾਇਆ ਹੈ।