Punjab News: ਫਾਜ਼ਿਲਕਾ ਦੇ ਪਿੰਡ ਲੱਖੇ ਉਤਾੜ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। 


ਕਿਹਾ ਜਾ ਰਿਹਾ ਹੈ ਕਿ ਪੀੜਤ ਵੱਲੋਂ ਪੂਰੇ ਪੈਸੇ ਦੇ ਕੇ ਜ਼ਮੀਨ ਖ਼ਰੀਦੀ ਗਈ ਤੇ ਲਿਖਤੀ ਕਾਰਵਾਈ ਵੀ ਪੂਰੀ ਕੀਤੀ ਗਈ ਸੀ ਪਰ ਫਿਰ ਵੀ ਜ਼ਮੀਨ ਦਾ ਮਾਲਕ ਉਨ੍ਹਾਂ ਨੂੰ ਜ਼ਮੀਨ ਦੇਣ ਲਈ ਤਿਆਰ ਨਹੀਂ ਸੀ ਅਤੇ ਇਸੇ ਦੁਸ਼ਮਣੀ ਕਾਰਨ ਅੱਜ ਜਦੋਂ ਉਕਤ ਨੌਜਵਾਨ ਸੌਦਾ ਲੈਣ ਲਈ ਪਿੰਡ ਲਾਧੂਕਾ ਗਿਆ। ਘਰ ਦੇ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ।


ਇਹ ਹਮਲਾ ਇੰਨਾ ਜ਼ਬਰਦਸਤ ਸੀ ਕਿ ਇਸ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਦੋਂ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਤਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


ਇਸ ਤੋਂ ਬਾਅਦ ਹੁਣ ਫਾਜ਼ਿਲਕਾ ਪੁਲਿਸ ਦੇ ਡੀ.ਐਸ.ਪੀ ਸ਼ੁਬੇਗ ਸਿੰਘ ਮੌਕੇ 'ਤੇ ਪਹੁੰਚ ਗਏ ਹਨ, ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਕਰਨ ਦਾ ਦਾਅਵਾ ਕੀਤਾ ਹੈ।