ਚਾਰ ਭੈਣਾਂ ਦੇ ਇਕਲੌਤੇ ਭਰਾ ‘ਤੇ ਚਲਾਈਆਂ ਤਾੜ-ਤਾੜ ਗੋਲੀਆਂ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ; ਜਾਣੋ ਪੂਰਾ ਮਾਮਲਾ
Punjab News: ਮਾਨਸਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Punjab News: ਮਾਨਸਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੰਨੂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਸ਼ਰਾਬ ਠੇਕੇਦਾਰਾਂ ਦੇ ਕਰਮਚਾਰੀਆਂ ਨਾਲ ਝਗੜਾ ਹੋਇਆ ਸੀ। ਉਸਨੂੰ ਬੁੱਧਵਾਰ ਨੂੰ ਸਮਝੌਤੇ ਲਈ ਬੁਲਾਇਆ ਗਿਆ ਸੀ। ਪਰ ਉੱਥੇ ਪਹਿਲਾਂ ਤੋਂ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ।
ਇਹ ਘਟਨਾ ਬੀਤੀ ਰਾਤ ਬੁਢਲਾਡਾ ਵਿੱਚ ਵਾਪਰੀ, ਜਿੱਥੇ ਸੇਵਕ ਸਿੰਘ ਦੀ ਇੱਕ ਪੁਰਾਣੇ ਝਗੜੇ ਨੂੰ ਸੁਲਝਾਉਣ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੁੱਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਸਮਝੌਤਾ ਗੱਲਬਾਤ ਕਰਦਿਆਂ-ਕਰਦਿਆਂ ਝਗੜੇ ਵਿੱਚ ਬਦਲ ਗਿਆ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਤਲ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਘਟਨਾ ਤੋਂ ਬਾਅਦ ਮ੍ਰਿਤਕ ਨੂੰ ਬੁਢਲਾਡਾ ਦੇ ਹਸਪਤਾਲ ਲਿਆਂਦਾ ਗਿਆ। ਪਰਿਵਾਰ ਨੇ ਹਸਪਤਾਲ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲਿਸ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















