Crime News: ਮਾਨਸਾ 'ਚ ਘਰਦਿਆਂ ਦੇ ਇਕਲੌਤੇ ਪੁੱਤ ਦਾ ਗੋਲ਼ੀ ਮਾਰਕੇ ਕਤਲ, ਪੁਰਾਣੀ ਕਿੜ ਕਰਕੇ ਦਿੱਤਾ ਵਾਰਦਾਤ ਨੂੰ ਅੰਜਾਮ
ਜਾਣਕਾਰੀ ਮੁਤਾਬਕ, 26 ਸਾਲਾਂ ਕੁਲਵਿੰਦਰ ਸਿੰਘ ਆਪਣੇ ਪਿੰਡ ਦੇ ਬੱਸ ਸਟੈਂਡ ਉੱਤੇ ਖੜ੍ਹਾ ਸੀ ਜਿੱਥੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦਾ ਗੋਲ਼ੀ ਮਾਰਕੇ ਕਤਲ ਕਰ ਦਿੱਤਾ।

Punjab News: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ (18 ਅਗਸਤ) ਤੜਕਸਾਰ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਦੇ ਇੱਕ ਨੌਜਵਾਨ ਦਾ ਗੋਲ਼ੀ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, 26 ਸਾਲਾਂ ਕੁਲਵਿੰਦਰ ਸਿੰਘ ਆਪਣੇ ਪਿੰਡ ਦੇ ਬੱਸ ਸਟੈਂਡ ਉੱਤੇ ਖੜ੍ਹਾ ਸੀ ਜਿੱਥੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦਾ ਗੋਲ਼ੀ ਮਾਰਕੇ ਕਤਲ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਮੁੰਡਾ ਸੀ ਤੇ ਉੱਥੇ ਹੀ ਪੁਲਿਸ ਪਾਰਟੀ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਛੇਤੀ ਹੀ ਕਾਤਲ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ ਤੇ ਨਾਲ ਹੀ ਉਸ ਨੂੰ ਲੱਭਣ ਲਈ ਟੀਮ ਵੀ ਬਣਾ ਦਿੱਤੀ ਹੈ ਤਾਂ ਜੋ ਦੋਸ਼ੀ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾ ਸਕੇ