ਖੇਤ ਤੋਂ ਘਰ ਆਉਣ ਵੇਲੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਇਲਾਕੇ ‘ਚ ਸਹਿਮ ਦਾ ਮਾਹੌਲ
Patiala News: ਪਟਿਆਲਾ ਵਿੱਚ ਦੇਰ ਰਾਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

Patiala News: ਪਟਿਆਲਾ ਵਿੱਚ ਦੇਰ ਰਾਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਐਤਵਾਰ ਦੇਰ ਰਾਤ ਪਟਿਆਲਾ ਦੇ ਪਿੰਡ ਕਰਹਾਲੀ ਸਾਹਿਬ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ।
ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪਟਿਆਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮ੍ਰਿਤਕ ਦੇ ਭਰਾ ਗੁਰਬੀਰ ਸਿੰਘ ਅਨੁਸਾਰ ਲਗਭਗ ਇੱਕ ਮਹੀਨਾ ਪਹਿਲਾਂ ਮਨਪ੍ਰੀਤ ਸਿੰਘ ਦੀ ਉਸੇ ਪਿੰਡ ਦੇ ਬਲਕਾਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਉਦੋਂ ਤੋਂ ਹੀ ਦੋਵਾਂ ਧਿਰਾਂ ਵਿੱਚ ਤਣਾਅ ਚੱਲ ਰਿਹਾ ਸੀ।
ਐਤਵਾਰ ਰਾਤ ਲਗਭਗ 9.30 ਵਜੇ ਜਦੋਂ ਮਨਪ੍ਰੀਤ ਸਿੰਘ ਆਪਣੇ ਖੇਤ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਉਸੇ ਪਿੰਡ ਦੇ ਬਲਕਾਰ ਸਿੰਘ, ਗੁਰਬਿੰਦਰ ਸਿੰਘ, ਲਾਡੀ ਅਤੇ ਗੁਰਧਿਆਨ ਸਿੰਘ ਨੇ ਉਸਨੂੰ ਰਸਤੇ ਵਿੱਚ ਘੇਰ ਲਿਆ ਅਤੇ ਪੂਰੀ ਪਲਾਨਿੰਗ ਨਾਲ ਉਸ ਦਾ ਕਤਲ ਕਰ ਦਿੱਤਾ। ਉੱਥੇ ਹੀ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















