ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
Punjab News: ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ 'ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ।

Punjab News: ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ 'ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮੌਕੇ 'ਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਨੂੰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦਾ ਨਾਮ ਅਜੇ ਦੱਸਿਆ ਜਾ ਰਿਹਾ ਹੈ। ਜੋ ਪਰਿਵਾਰ ਸਮੇਤ ਪਿੰਡ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਿਹਾ ਸੀ ਅਤੇ ਇਸ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਜੋ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















