20 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਨੌਜਵਾਨ, ਕੰਬ ਗਏ ਲੋਕ...
Crime News: ਸੰਗਰੂਰ ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਹੋਣ ਦਾ ਖ਼ਬਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਉਰਫ਼ ਮਨੀ ਵਜੋਂ ਹੋਈ ਹੈ, ਜੋ ਕਿ ਬਰਨਾਲਾ (Barnala) ਦੇ ਪਿੰਡ ਕੁੱਬੇ ਦਾ ਰਹਿਣ ਵਾਲਾ ਸੀ।

Crime News: ਸੰਗਰੂਰ (Sangrur) ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਹੋਣ ਦਾ ਖ਼ਬਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਉਰਫ਼ ਮਨੀ ਵਜੋਂ ਹੋਈ ਹੈ, ਜੋ ਕਿ ਬਰਨਾਲਾ (Barnala) ਦੇ ਪਿੰਡ ਕੁੱਬੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਿਤਾ ਭਗਤ ਸਿੰਘ ਨੇ ਦੱਸਿਆ ਕਿ ਮਨਦੀਪ ਆਪਣੇ ਦੋ ਦੋਸਤਾਂ ਨਾਲ ਕੱਪੜੇ ਖਰੀਦਣ ਲਈ ਕੁਝ ਪੈਸੇ ਲੈ ਕੇ ਲੌਂਗੋਵਾਲ ਗਿਆ ਸੀ।
ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਜਦੋਂ ਉਹ ਬਰਨਾਲਾ ਰੋਡ 'ਤੇ ਖੜ੍ਹਾ ਸੀ ਤਾਂ 15-20 ਲੋਕਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਲੌਂਗੋਵਾਲ ਥਾਣਾ ਇੰਚਾਰਜ ਇੰਸਪੈਕਟਰ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਗਿਆ ਹੈ।
ਭਗਤ ਸਿੰਘ ਦੀ ਸ਼ਿਕਾਇਤ 'ਤੇ 15 ਲੋਕਾਂ ਵਿਰੁੱਧ ਮਾਮਲਾ ਕੀਤਾ ਦਰਜ
ਭਗਤ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਰਾਜਵੀਰ, ਹਰਮਨ, ਕੋਹਿਨੂਰ, ਨਵਨੀਤ ਖਾਨ ਅਤੇ ਜੋਤ ਸਮੇਤ 15 ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਮਸਤੂਆਣਾ ਕਾਲਜ ਦੇ ਦਿਨਾਂ ਤੋਂ ਹੀ ਦੁਸ਼ਮਣੀ ਸੀ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਕਤਲ ਦੇ ਅਸਲ ਕਾਰਨਾਂ ਦਾ ਪਤਾ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਲੱਗੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
