ਨਸ਼ੇੜੀਆਂ ਨੇ ਉਜਾੜਿਆ ਇੱਕ ਹੋਰ ਘਰ, ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Tarntarn News: ਤਰਨਤਾਰਨ 'ਚ ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Tarntarn News: ਤਰਨਤਾਰਨ 'ਚ ਨਸ਼ਾ ਕਾਰੋਬਾਰੀਆਂ ਵੱਲੋਂ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਨਿਵਾਸੀ ਪਿੰਡ ਜਰਮਸਤਪੁਰ ਆਪਣੇ ਸਾਲੇ ਸਮੇਤ ਬਾਜ਼ਾਰ ਕਿਸੇ ਕੰਮ ਲਈ ਬੁਲਟ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਆਇਆ ਸੀ, ਜਿਸ ਦਾ ਰਸਤੇ ਵਿਚ ਸ੍ਰੀ ਚੰਦਰ ਕਲੋਨੀ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਕਾਤਲ ਤੇ਼ਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ।
ਨੌਜਵਾਨ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਕਰਦਾ ਸੀ ਗੁਜ਼ਾਰਾ
ਮ੍ਰਿਤਕ ਨੌਜਵਾਨ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਗੋਲ਼ੀਆਂ ਲੱਗਣ ਕਾਰਣ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੂਜੇ ਪਾਸੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
