ਫ਼ਾਜ਼ਿਲਕਾ: ਕਿਸੇ ਦੇ ਪ੍ਰੇਮ ਸਬੰਧਾਂ ਕਰਕੇ ਹੋਏ ਝਗੜੇ ਵਿੱਚ ਪਿੰਡ ਬੇਗਾਵਾਲੀ ਦੇ ਸਾਬਕਾ ਸਰਪੰਚ ਦੇ ਪੁੱਤਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਸੰਦੀਪ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਹੱਤਿਆ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਸੰਦੀਪ ਕੁਮਾਰ ਦੇ ਦੋਸਤ ਲੇਖ ਰਾਮ ਨੇ ਦੱਸਿਆ ਕਿ ਉਸ ਦੇ ਕਿਸੇ ਕੁੜੀ ਨਾਲ ਪ੍ਰੇਮ ਸਬੰਧ ਸਨ ਤੇ ਰਿਸ਼ਤੇ ਵਿੱਚ ਕੁੜੀ ਦੇ ਭਰਾ ਉਸ ਨੂੰ ਧਮਕੀਆਂ ਦੇ ਰਹੇ ਸਨ। ਉਹ ਮਾਮਲਾ ਸੁਲਝਾਉਣਾ ਚਾਹੁੰਦਾ ਸੀ ਤੇ ਉਨ੍ਹਾਂ ਨੇ ਬੀਤੀ ਦੇਰ ਸ਼ਾਮ ਨੂੰ ਰਾਜ਼ੀਨਾਮੇ ਲਈ ਆਪਣੇ ਪਿੰਡ ਬੁਲਾਇਆ ਸੀ। ਲੇਖ ਰਾਮ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸੀ ਕਿ ਰਸਤੇ ਵਿੱਚ ਲੜਕੀ ਦੇ ਰਿਸ਼ਤੇ ਵਿੱਚ ਲੱਗਦੇ ਭਰਾਵਾਂ ਨੇ ਆਪਣੇ ਸਾਥੀਆਂ ਸਣੇ ਉਸ ਨੂੰ ਰੋਕ ਲਿਆ ਤੇ ਉਸ ਨਾਲ ਝਗੜਾ ਕਰਨ ਲੱਗੇ।
ਉਸ ਨੇ ਦੱਸਿਆ ਕਿ ਇਸ ਦੌਰਾਨ ਉਸ ਦਾ ਸੰਦੀਪ ਦੋਸਤ ਆਪਣੇ ਭਰਾ ਨਾਲ ਉਸ ਰਾਸਤੇ ਤੋਂ ਜਾ ਰਿਹਾ ਸੀ ਅਤੇ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਸੰਦੀਪ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਦੋਸਤ ਦੇ ਪ੍ਰੇਮ ਸਬੰਧਾਂ ਦੀ ਭੇਟ ਚੜ੍ਹਿਆ ਸਾਬਕਾ ਸਰਪੰਚ ਦਾ ਪੁੱਤਰ, ਕੁੜੀ ਦੇ ਭਰਾਵਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਏਬੀਪੀ ਸਾਂਝਾ
Updated at:
25 Aug 2019 11:29 AM (IST)
ਕਿਸੇ ਦੇ ਪ੍ਰੇਮ ਸਬੰਧਾਂ ਕਰਕੇ ਹੋਏ ਝਗੜੇ ਵਿੱਚ ਪਿੰਡ ਬੇਗਾਵਾਲੀ ਦੇ ਸਾਬਕਾ ਸਰਪੰਚ ਦੇ ਪੁੱਤਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਸੰਦੀਪ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਹੱਤਿਆ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
- - - - - - - - - Advertisement - - - - - - - - -