ਬਠਿੰਡਾ: ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ ਹੋ ਗਿਆ। ਕੁਲਦੀਪ ਸਿੰਘ (36) ਭਗਤਾ ਭਾਈ ਨੇੜਲੇ ਪਿੰਡ ਗੁਰੂਸਰ ਜਲਾਲ ਦਾ ਰਹਿਣ ਵਾਲਾ ਸੀ। ਉਹ ਰੋਜ਼ੀ-ਰੋਟੀ ਕਮਾਉਣ ਲਈ ਲਿਬਲਾਨ ਗਿਆ ਸੀ।

ਹਾਸਲ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਕਰੀਬ 6 ਮਹੀਨੇ ਪਹਿਲਾਂ ਰੁਜ਼ਗਾਰ ਲਈ ਲਿਬਨਾਨ ਗਿਆ ਸੀ। ਕੁਝ ਦਿਨ ਪਹਿਲਾਂ ਉਥੇ ਹੋਏ ਝਗੜੇ ਦੌਰਾਨ ਉਸ ਦਾ ਕਤਲ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕੁਲਦੀਪ ਸਿੰਘ ਸ਼ਾਦੀ-ਸ਼ੁਦਾ ਸੀ ਤੇ ਪਿੱਛੇ ਪਤਨੀ, ਮਾਤਾ-ਪਿਤਾ ਤੋਂ ਇਲਾਵਾ ਸੱਤ ਸਾਲ ਦਾ ਲੜਕਾ ਛੱਡ ਗਿਆ ਹੈ।

ਉਸ ਦੇ ਪਿਤਾ ਮੱਖਣ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ।