Mansa News: ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਇਨਸਾਫ਼ ਨੂੰ ਲੈ ਕੇ ਅੱਜ ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ। ਇਸ ਦੌਰਾਨ ਮਾਨਸਾ ਕੈਂਚੀਆਂ 'ਚ ਸਥਿਤ ਚੌਕ 'ਤੇ ਨੌਜਵਾਨਾਂ ਨੇ ਕੇਸਰੀ ਝੰਡੇ ਲਹਿਰਾਏ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ। ਇਸ ਝੰਡੇ ਨੂੰ ਕੁਝ ਦੇਰ ਬਾਅਦ ਉਤਾਰ ਦਿੱਤਾ ਗਿਆ ਪਰ ਇਸ ਮਾਮਲੇ 'ਚ ਮਾਨਸਾ ਪੁਲਿਸ ਨੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤਕਰਤਾ ਪ੍ਰਿਤਪਾਲ ਵੱਲੋਂ ਵੱਡੇ ਖੁਲਾਸੇ
ਨੌਜਵਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਇਸੀ ਤਹਿਤ ਵੱਖ -ਵੱਖ ਸ਼ਹਿਰਾਂ ਵਿਚ ਧਰਨੇ ਅਤੇ ਮਾਰਚ ਵੀ ਕੱਢੇ ਜਾ ਰਹੇ ਹਨ। ਦੱਸ ਦੇਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਰਹੱਦ 'ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵੀ ਮੰਗ ਕੀਤੀ ਜਾ ਰਹੀ ਹੈ।