Sangrur News: ਸੰਗਰੂਰ ਦੇ ਪਿੰਡ ਲਖਮੀਰਵਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਦੇ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਨਾ ਪੂਰਾ ਹੋਣ 'ਤੇ ਖੌਫਨਾਕ ਕਦਮ ਚੁੱਕ ਲਿਆ। ਪਿੰਡ ਲਖਮੀਰਵਾਲਾ ਦੇ 22 ਸਾਲਾ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਅਧੂਰਾ ਰਹਿਣ ਤੋਂ ਬਾਅਦ ਖੁਦਕੁਸ਼ੀ ਕਰ ਲਈ।

Continues below advertisement

ਉਸਦੀ ਲਾਸ਼ ਲਖਮੀਰਵਾਲਾ ਪਿੰਡ ਦੇ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ ਦੇ ਨੇੜੇ ਮਿਲੀ। ਮ੍ਰਿਤਕ ਹਰਵਿੰਦਰ ਸਿੰਘ ਉਰਫ਼ ਹੈਪੀ ਜੋ ਕਿ ਸੂਲਰ ਪਿੰਡ ਦਾ ਰਹਿਣ ਵਾਲਾ ਸੀ, ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

Continues below advertisement

ਸੂਚਨਾ ਮਿਲਣ 'ਤੇ ਰੇਲਵੇ ਪੁਲਿਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਹਰਵਿੰਦਰ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਚੌਕੀ ਇੰਚਾਰਜ ਸਰਵਜੀਤ ਸਿੰਘ ਦੇ ਅਨੁਸਾਰ ਹਰਵਿੰਦਰ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ। ਉਸ ਨੇ ਤਿੰਨ ਵਾਰ ਵੀਜ਼ਾ ਲਈ ਅਪਲਾਈ ਕੀਤਾ ਸੀ, ਪਰ ਉਸ ਦੀ ਤਿੰਨੋਂ ਵਾਰ ਰਿਫਿਊਸਲ ਆ ਗਈ। ਇਸ ਕਰਕੇ ਉਹ ਕਾਫੀ ਉਦਾਸ ਹੋਇਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਹਰਵਿੰਦਰ ਦੇ ਪਿਤਾ ਗੁਰਤੇਜ ਸਿੰਘ ਦੇ ਬਿਆਨ ਦੇ ਆਧਾਰ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 194 ਤਹਿਤ ਕਾਰਵਾਈ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।