Firozpur News: ਫਿਰੋਜ਼ਪੁਰ ਜ਼ਿਲੇ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਪਰ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਕੰਢਿਆਂ 'ਤੇ ਖੜ੍ਹੇ ਹੋ ਕੇ ਵੀਡੀਓ ਬਣਾਉਂਦੇ ਰਹੇ ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਭਗਤ ਵਾਸੀ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਪਿੰਡ ਨੇੜੇ ਸਤਲੁਜ ਦਰਿਆ ਦਾ ਪਾਣੀ ਤੇਜ਼ ਵਹਿ ਰਿਹਾ ਸੀ। ਜਗਦੀਸ਼ ਪੁਲ 'ਤੇ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ
ਇਹ ਵੀ ਪੜ੍ਹੋ: ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸਦਾ ਪੈਰ ਫਿਸਲ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ। ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।
ਇਹ ਵੀ ਪੜ੍ਹੋ: ਬੰਬੀਹਾ ਗਰੁੱਪ ਦਾ ਖ਼ਤਰਨਾਕ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ, 5 ਦਿਨ ਪਹਿਲਾਂ ਐਨਕਾਊਂਟਰ 'ਚ ਹੋਇਆ ਸੀ ਜਖ਼ਮੀ
ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਨੌਜਵਾਨ ਡੁੱਬ ਰਿਹਾ ਸੀ ਤਾਂ ਉਸ ਨੂੰ ਬਚਾਉਣ ਦੀ ਬਜਾਏ ਬਾਹਰ ਖੜ੍ਹੇ ਨੌਜਵਾਨ ਉਸ ਦੇ ਡੁੱਬਣ ਦੀ ਵੀਡੀਓ ਬਣਾਉਣ ਵਿੱਚ ਲੱਗੇ ਹੋਏ ਸਨ। ਇਹ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਕਾਰਵਾਈ ਸੀ। ਹਾਲਾਂਕਿ ਇਹ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਉਸ ਸਮੇਂ ਵਾਪਰੀ ਜਦੋਂ ਸਤਲੁਜ ਦਰਿਆ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।