ਫਰੀਦਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਹਰੀ ਨੌ 'ਚ ਸਰਪੰਚ ਦੇ ਅਹੁਦੇ ਲਈ ਚੋਣ ਪ੍ਰਚਾਰ ਕਰਨ ਤੋਂ ਬਾਅਦ ਪਰਤ ਰਹੇ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ ਨਾਲ ਵੀ ਜੁੜਿਆ ਹੋਇਆ ਸੀ। ਮਿਲੀ ਜਾਣਕਾਰੀ ਨੌਜਵਾਨ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (32) ਵਾਸੀ ਹਰੀ ਨੌ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਸਰਪੰਚ ਦੇ ਅਹੁਦੇ ਲਈ ਆਪਣੇ ਸਮਰਥਕ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ ਤਾਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਸਾਹਮਣੇ ਆ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਸ ਫਾਇਰਿੰਗ ਵਿੱਚ ਗੁਰਪ੍ਰੀਤ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ, ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਬਾਈਕ ’ਤੇ ਆਏ ਅਤੇ ਗੁਰਪ੍ਰੀਤ ਸਿੰਘ ਦੇ ਘਰ ਬਾਰੇ ਪੁੱਛਿਆ ਤਾਂ ਉਸ ਦੇ ਪਿੱਛੇ ਜਾ ਕੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.