Sri Muktsar Sahib : ਸ੍ਰੀ ਮੁਕਤਸਰ ਸਾਹਿਬ ਦੇ ਕੋਟਪੁਰਾ -ਬਠਿੰਡਾ ਬਾਈਪਾਸ 'ਤੇ ਦੋ ਗੁੱਟਾਂ 'ਚ ਲੜਾਈ ਹੋਈ ਹੈ। ਇਸ ਦੌਰਾਨ 2 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਇਕ -ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜ਼ਖਮੀਆਂ ਦੀ ਪਛਾਣ ਜੱਬਰ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਹਰਪ੍ਰੀਤ ਸਿੰਘ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਜੱਬਾਰ ਸਿੰਘ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਮੰਗਲਵਾਰ ਦੀ ਦੇਰ ਸ਼ਾਮ ਨੌਜਵਾਨਾਂ ’ਚ ਹੋਈ ਆਪਸੀ ਲੜਾਈ ’ਚ 2 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਦੇ ਗਰੁੱਪਾਂ ਵਿਚ ਪਹਿਲਾਂ ਤਾਂ ਇੱਟਾਂ ਪੱਥਰ ਚੱਲੇ। ਇਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ 'ਤੇ ਹਮਲੇ ਕੀਤੇ ਗਏ ਅਤੇ ਇਸਦੇ ਨਾਲ ਹੀ ਫਾਇਰਿੰਗ ਵੀ ਹੋਈ ਹੈ।
ਕੋਟਕਪੂਰਾ-ਬਠਿੰਡਾ ਬਾਈਪਾਸ ਜੋ ਕਿ ਬੇਹਦ ਆਵਾਜਾਈ ਵਾਲਾ ਰੋਡ ਹੈ ਤੇ ਇਹ ਲੜਾਈ ਦਾ ਮੰਜਰ ਦੇਖਣ ਨੂੰ ਮਿਲਿਆ। ਲੜਾਈ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਇਸ ਵਿਚ ਜਖਮੀ ਹੋਏ ਨੌਜਵਾਨ ਹਰਪ੍ਰੀਤ ਸਿੰਘ ਜਿਸਦੇ ਕਿ ਗੋਲੀ ਲੱਗੀ ਹੈ, ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੂਜੇ ਜਖਮੀ ਜੱਬਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਸਥਾਨਕ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਧਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।