Barnala News: ਯੂਟਿਊਬ ਬਲੌਗਰ ਭਾਨਾ ਸਿੱਧੂ ਰਿਹਾਅ! ਅੱਜ ਪਹੁੰਚੇਗਾ ਆਪਣੇ ਪਿੰਡ ਕੋਟਦੁੱਨਾ
Barnala News: ਯੂਟਿਊਬ ਬਲੌਗਰ ਭਾਨਾ ਸਿੱਧੂ ਦੀ ਅੱਜ ਰਿਹਾਈ ਹੋਏਗੀ। ਇਹ ਦਾਅਵਾ ਲੱਖਾ ਸਿਧਾਣਾ ਨੇ ਕੀਤਾ ਹੈ।
Barnala News: ਯੂਟਿਊਬ ਬਲੌਗਰ ਭਾਨਾ ਸਿੱਧੂ ਦੀ ਅੱਜ ਰਿਹਾਈ ਹੋਏਗੀ। ਇਹ ਦਾਅਵਾ ਲੱਖਾ ਸਿਧਾਣਾ ਨੇ ਕੀਤਾ ਹੈ। ਲੱਖਾ ਸਿਧਾਣਾ ਨੇ ਕਿਹਾ ਕਿ ਭਾਨਾ ਸਿੱਧੂ ਕੁਝ ਸਮੇਂ ਬਾਅਦ ਆਪਣੇ ਪਿੰਡ ਕੋਟਦੁੱਨਾ ਪਹੁੰਚ ਰਿਹਾ ਹੈ ਜਿੱਥੇ ਲੋਕਾਂ ਦੇ ਇਕੱਠ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।
ਦੱਸ ਦਈਏ ਕਿ ਯੂਟਿਊਬ ਬਲੌਗਰ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਰਿਹਾਈ ਐਕਸ਼ਨ ਕਮੇਟੀ ਪਿਛਲੇ ਕਈ ਦਿਨਾਂ ਤੋਂ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਦੌਰਾਨ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਕਰ ਰਹੀ ਸੀ। ਇਸ ਸਬੰਧੀ ਅੱਜ ਬਰਨਾਲਾ ਦੇ ਪਿੰਡ ਕੋਟਦੁੱਨਾ ਵਿੱਚ ਨੌਜਵਾਨਾਂ ਤੇ ਕਿਸਾਨ ਜਥੇਬੰਦੀਆਂ ਦੀ ਭਰਵੀਂ ਇਕੱਤਰਤਾ ਹੋਈ।
ਇਹ ਵੀ ਪੜ੍ਹੋ: Punjab News: ਨਸ਼ਾ ਤਸਕਰਾਂ ਵੱਲੋਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਜ ਦੌਰਾਨ ਹੋਈ ਮੌਤ
ਇਸ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਪ੍ਰਸ਼ਾਸਨ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਕਿ ਭਾਨਾ ਸਿੱਧੂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਨੈਸ਼ਨਲ ਹਾਈਵੇਅ 'ਤੇ ਜਾਮ ਲਾ ਕੇ ਸੰਘਰਸ਼ ਕੀਤਾ ਜਾਵੇਗਾ ਪਰ ਦੁਪਹਿਰ 1 ਵਜੇ ਦੇ ਕਰੀਬ ਭਾਨਾ ਸਿੱਧੂ ਨੂੰ ਛੱਡ ਦਿੱਤਾ ਗਿਆ।
ਇਸ ਸਬੰਧੀ ਲੱਖਾ ਸਿੰਘ ਸਿਧਾਣਾ ਨੇ ਭਾਨਾ ਸਿੱਧੂ ਨਾਲ ਮੋਬਾਈਲ ਫ਼ੋਨ 'ਤੇ ਗੱਲਬਾਤ ਕਰਕੇ ਇਸ ਗੱਲ ਦਾ ਖ਼ੁਲਾਸਾ ਕੀਤਾ ਤੇ ਮੀਟਿੰਗ ਦੌਰਾਨ ਭਾਨਾ ਸਿੱਧੂ ਦੀ ਰਿਹਾਈ ਸਬੰਧੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ। ਭਾਨਾ ਸਿੱਧੂ ਦੀ ਰਿਹਾਈ ਸਬੰਧੀ ਲੱਖਾ ਸਿਧਾਣਾ ਸਮੇਤ ਪਿੰਡ ਦੇ ਇਕੱਠ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਨੌਜਵਾਨਾਂ ਨੇ ਨਾਅਰੇਬਾਜ਼ੀ ਕਰਕੇ ਭਾਨਾ ਸਿੱਧੂ ਦੀ ਰਿਹਾਈ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: Farmers protest: ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਸ਼ੰਭੂ ਬਾਰਡਰ ‘ਤੇ ਵਧਾਈ ਸੁਰੱਖਿਆ, ਕੀਤੇ ਆਹ ਇੰਤਜ਼ਾਮ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।