Youtuber Jasbir Singh: ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਮੁਹਾਲੀ ਅਦਾਲਤ ਨੇ 2 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਹੈ। ਜਸਬੀਰ ਸਿੰਘ ਦਾ ਯੂਟਿਊਬ ‘ਤੇ ਜਾਨ ਮਹਲ ਨਾ ਦਾ ਚੈਨਲ ਹੈ। ਉਸ ਨੂੰ ਚਾਰ ਜੂਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠਾਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਦੇ ਅਨੁਸਾਰ, ਜਸਬੀਰ ਦੇ ਅੱਤਵਾਦ-ਸਮਰਥਿਤ ਜਾਸੂਸੀ ਨੈੱਟਵਰਕ ਪਾਕਿਸਤਾਨੀ ਖੁਫੀਆ ਸੰਚਾਲਕ (ਪੀਆਈਓ) ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਸਬੰਧ ਪਾਏ ਗਏ ਸਨ। ਜਸਬੀਰ ਸਿੰਘ ਦੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਬੰਧ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।