Zirakpur Firing  News : ਮੋਹਾਲੀ ਦੇ ਜ਼ੀਰਕਪੁਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਬਿਲਡਰ ਦੇ ਦਫ਼ਤਰ ’ਤੇ ਤਾਬੜਤੋੜ ਫਾਇਰਿੰਗ ਹੋਈ ਹੈ। ਜਾਣਕਾਰੀ ਅਨੁਸਾਰ ਦੋ ਹਥਿਆਰਬੰਦ ਬਦਮਾਸ਼ ਪ੍ਰਾਜੈਕਟ ਦੇ ਗੇਟ ’ਤੇ ਪਹੁੰਚੇ ਅਤੇ ਤਿੰਨ ਰਾਊਂਡ ਫਾਇਰ ਕਰਕੇ ਮੌਕੇ ਤੋਂ ਫਰਾਰ ਹੋ ਗਏ।

Continues below advertisement

ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਬਿਲਡਰ ਅਮਿਤ ਦੁਆ ਦੇ ਮੁਤਾਬਕ ਉਨ੍ਹਾਂ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

Continues below advertisement

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਕੇ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਫਾਇਰਿੰਗ ਦੇ ਪਿੱਛੇ ਧਮਕੀ, ਪ੍ਰਾਪਰਟੀ ਵਿਵਾਦ ਜਾਂ ਕਿਸੇ ਹੋਰ ਕਾਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।