ਪੜਚੋਲ ਕਰੋ

ਅਸੀਂ ਕੌਮ ਲਈ ਆਪਾ ਕੁਰਬਾਨ ਕਰਕੇ ਉੱਚਾ ਕੌਮ ਦਾ ਨਾਮ ਚਮਕਾ ਦਿਆਂਗੇ...

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ-ਜਿਗਰ ਸ਼ਹੀਦ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਮੂਲ ਨਾਨਕਸ਼ਾਹੀ ਕੈਲਡੰਰ ਮੁਤਾਬਕ ਅੱਜ ਜਨਮ ਦਿਵਸ ਹੈ। ਬਾਬਾ ਜ਼ੋਰਾਵਰ ਸਿੰਘ ਦਸਮ ਪਾਤਸ਼ਾਹ ਦੇ ਚਾਰ ਪੁੱਤਰਾਂ 'ਚੋਂ ਤੀਜੇ ਸਪੁੱਤਰ ਸਨ। ਬਾਬਾ ਜੀ ਦਾ ਜਨਮ 28 ਨਵੰਬਰ 1696 ਨੂੰ ਮਾਤਾ ਸਾਹਿਬ ਕੌਰ ਜੀ ਦੀ ਕੁੱਖੋਂ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ ਸੀ। ਗੁਰੂ ਸਾਹਿਬ ਦੇ ਚਾਰੇ ਸਾਹਿਬਜ਼ਾਦੇ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ, ਦੋ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ 'ਚ ਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਨੀਹਾਂ 'ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਗੁਰੂ ਘਰ ਦੇ ਪੁਰਾਣੇ ਰਸੋਈਏ ਦੀ ਗੱਦਾਰੀ ਕਰਕੇ ਸਰਹੰਦ ਦੇ ਸੂਬੇਦਾਰ ਵਜ਼ੀਰ ਖਾਨ ਨੇ ਮਾਤਾ ਗੁਜਰ ਕੌਰ ਜੀ ਸਮੇਤ ਛੋਟੇ ਸਾਹਿਬਜ਼ਾਦਿਆਂ ਨੂੰ ਬੰਦੀ ਬਣਾ ਲਿਆ ਸੀ, ਪਰ ਸਾਹਿਬਜ਼ਾਦੇ 6 ਸਾਲ ਤੇ 8 ਸਾਲ ਦੀ ਨੰਨੀ ਉਮਰ ਹੋਣ ਦੇ ਬਾਵਜੂਦ ਵੀ ਸੂਬੇਦਾਰ ਦੇ ਸਵਰਗਾਂ ਵਰਗੇ ਲਾਲਚ ਤੋਂ ਨਹੀਂ ਡੋਲੇ ਤੇ ਹੱਸ ਕੇ ਸ਼ਹਾਦਤ ਦਾ ਰਾਹ ਚੁਣਿਆ। ਦਸੰਬਰ 1704 ਨੂੰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਿਹ ਸਿੰਘ ਨੂੰ ਜਿਉਂਦੇ ਜੀਅ ਨੀਹਾਂ 'ਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦੀ ਦਾ ਉਹ ਮੰਜਰ ਸੱਚਮੁੱਚ ਪੂਰੀ ਮਾਨਵਤਾ ਦੇ ਨਾਲ ਧਰਤੀ ਤੇ ਅੰਬਰ ਨੂੰ ਕੰਬਾ ਦੇਣ ਵਾਲਾ ਸੀ। ਉਸ ਜ਼ੁਲਮ ਦੀ ਇੰਤਹਾ ਨੂੰ ਦੇਖਣ-ਸੁਣਨ ਵਾਲਾ ਹਰ ਕੋਈ ਹੰਝੂ ਵੀ ਵਹਾ ਰਿਹਾ ਸੀ ਪਰ ਸਾਹਿਬਜ਼ਾਦਿਆਂ ਦਾ ਸਿਦਕ ਦੇਖ ਕੇ ਮਾਣ ਵੀ ਕਰ ਰਿਹਾ ਸੀ। ਲਾਖੋਂ ਕੀ ਜਾਨ ਲੇ ਕੇ, ਦਲੇਰੋਂ ਨੇ ਜਾਨ ਦੀ, ਸਤਿਗੁਰੂ ਗੋਬਿੰਦ ਕੇ, ਸ਼ੇਰੋਂ ਨੇ ਜਾਨ ਦੀ। ਛੋਟੇ ਉਮਰੇ ਵੱਡਾ ਸਾਕਾ ਕਰ ਦਿਖਾਉਣ ਕਰਕੇ ਹੀ ਸਾਹਿਬਜ਼ਾਦਿਆਂ ਨੂੰ ਬਾਬਾ ਸ਼ਬਦ ਨਾਲ ਸੰਬੋਧਨ ਕੀਤਾ ਜਾਂਦਾ ਹੈ। ਸਾਹਿਬਜ਼ਾਦੇ ਆਪਣੀ ਮਹਾਨ ਦਾਦੀ ਤੇ ਮਾਤਾ-ਪਿਤਾ ਦੇ ਪਾਲਣ ਪੋਸ਼ਣ ਹੇਠ ਸ਼ਸਤਰ ਤੇ ਸ਼ਾਸਤਰ ਵਿੱਦਿਆ ਚ ਬੜੇ ਗੁਣੀ ਸਨ। ਗੁਰੂ ਪਿਤਾ ਦਸਮੇਸ਼ ਨੇ ਆਨੰਦਪੁਰ ਸਾਹਿਬ ਵਿਖੇ ਸਿੱਖ ਫੌਜਾਂ ਦੇ ਨਾਲ ਸਾਹਿਬਜ਼ਾਦਿਆਂ ਦੀ ਸ਼ਸਤਰ, ਸ਼ਾਸਤਰ ਤੇ ਗੁਰਬਾਣੀ ਅਭਿਆਸ ਦੀ ਵਿੱਦਿਆ ਦਾ ਖਾਸ ਪ੍ਰਬੰਧ ਕੀਤਾ ਹੋਇਆ ਸੀ। ਆਨੰਦਪੁਰ ਸਾਹਿਬ ਵਿਖੇ ਚਾਰੇ ਸਾਹਿਬਜ਼ਾਦਿਆਂ ਦੀਆਂ ਸਿਖਲਾਈ ਗਤੀਵਿਧੀਆਂ ਲਈ ਵੱਖਰੀ ਰਿਹਾਇਸ਼ ਸੀ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਬਾਬਾ ਜ਼ੋਰਾਵਰ ਸਿੰਘ ਦਾ ਜਨਮ ਅਸਥਾਨ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਭੋਰਾ ਸਾਹਿਬ ਕਰਕੇ ਸੁਭਾਇਮਾਨ ਹੈ। ਗੁਰਦੁਆਰਾ ਭੋਰਾ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ ਸਮਾਗਮ ਮਨਾਇਆ ਗਿਆ।

ਟਾਪ ਹੈਡਲਾਈਨ

Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget