News
News
ਟੀਵੀabp shortsABP ਸ਼ੌਰਟਸਵੀਡੀਓ
X

ਔਰਤਾਂ ਨੇ ਔਰਤਾਂ ਨੂੰ ਰੱਖੜੀ ਬੰਨ੍ਹ ਕੇ ਤੋਰੀ ਨਵੀਂ ਰਿਵਾਇਤ

Share:
  ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀਆ ਮਹਿਲਾਵਾਂ ਨੇ ਭਰਾਵਾਂ ਦੇ ਰੱਖੜੀ ਬੰਨ੍ਹਣ ਦੀ ਧਾਰਨਾ ਨੂੰ ਨਵੇਕਲੀ ਸੇਧ ਦਿੰਦਿਆਂ ਭੈਣਾਂ ਦੀ ਰੱਖੜੀ ਮਨਾਈ। ਇਸ ਦੌਰਾਨ ਔਰਤਾਂ ਨੇ ਔਰਤਾਂ ਦੇ ਰੱਖੜੀ ਬੰਨ੍ਹੀ। ਉਨ੍ਹਾਂ ਦਾ ਮੰਨਣਾ ਹੈ ਕੇ ਅੱਜ ਦੇ ਸਮਾਜ ਵਿੱਚ ਔਰਤਾਂ ਦਾ ਸ਼ੋਸ਼ਣ ਹੋ ਰਿਹਾ ਹੈ ਤੇ ਉਨ੍ਹਾਂ ਪ੍ਰਤੀ ਜ਼ੁਰਮ ਦਾ ਗ੍ਰਾਫ ਵਧ ਰਿਹਾ ਹੈ। ਜੇਕਰ ਇਸ ਸਮੇ ’ਚ ਔਰਤ ਹੀ ਔਰਤ ਦੇ ਹੱਕ ’ਚ ਖੜ੍ਹੀ ਹੋ ਕੇ ਉਸ ਦੀ ਰੱਖਿਆ ਲਈ ਅੱਗੇ ਆ ਜਾਵੇ ਤਾਂ ਯਕੀਨਨ ਔਰਤਾਂ ਪ੍ਰਤੀ ਜੁਰਮ ਕਾਫੀ ਹੱਦ ਤਕ ਘਟ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਵੱਲੋਂ ਵੀ ਮਹਿਲਾਵਾਂ ਤੋਂ ਰੱਖੜੀ ਬੰਨ੍ਹਵਾਈ ਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਉਪਰਾਲੇ ਦੀ ਸ਼ੁਰੂਆਤ ਕਰਨ ਵਾਲੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਸਮਾਜ ਸੇਵਿਕਾ ਮਨਜੀਤ ਕੌਰ ਨੰਗਲ ਨੇ ਦੱਸਿਆ ਕਿ ਹਮੇਸ਼ਾ ਕਿਹਾ ਜਾਂਦਾ ਰਿਹਾ ਕਿ ਔਰਤ ਹੀ ਔਰਤ ਦੀ ਦੁਸ਼ਮਣ ਹੈ ਪਰ ਉਹ ਇਸ ਧਾਰਨਾ ਨੂੰ ਖਤਮ ਕਰਨ ਦੀ ਕੋਸ਼ਿਸ ਕਰ ਰਹੀਆਂ ਹਨ। ਅੱਜ ਦੇ ਸਮਾਜ ਵਿੱਚ ਔਰਤਾਂ ਨਾਲ ਜੋ ਵਧੀਕੀਆਂ ਹੋ ਰਹੀਆਂ ਹਨ, ਉਨ੍ਹਾਂ ਨੂੰ ਰੋਕਣ ਦਾ ਇੱਕੋ ਇੱਕ ਜ਼ਰੀਆ ਹੈ ਕਿ ਔਰਤ ਹੀ ਔਰਤ ਦੇ ਹੱਕ ਵਿੱਚ ਖੜ੍ਹੀ ਹੋਵੇ ਤੇ ਉਸ ਦੀ ਸੁਰੱਖਿਆ ਲਈ ਅੱਗੇ ਆਵੇ, ਕਿਉਕਿ ਔਰਤ ਹੀ ਦੂਜੀ ਔਰਤ ਨੂੰ ਚੰਗੀ ਤਰ੍ਹਾਂ ਸਮਝ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਨਵੇਕਲੀ ਪਹਿਲ ਰਾਹੀਂ ਸਮਾਜ ਦੀਆਂ ਔਰਤਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਮੇਸ਼ਾ ਇਹੀ ਸੋਚ ਰਹੀ ਹੈ ਕਿ ਔਰਤਾਂ ਨੂੰ ਹਮੇਸ਼ਾ ਮਰਦਾਂ ਦੇ ਬਰਾਬਰ ਹੱਕ ਦਿੱਤੇ ਜਾਣ। ਇਸੇ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਮਹਿਲਾ ਵਿੰਗ ਬਣਾਇਆ ਗਿਆ ਤਾਂ ਜੋ ਮਹਿਲਾਵਾਂ ਵੀ ਸਮਾਜ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਦੇ ਸਕਣ। ਉਨ੍ਹਾਂ ਕਿਹਾ ਕਿ ਜੋ ਮਹਿਲਾ ਵਿੰਗ ਦੀਆਂ ਔਰਤਾਂ ਵੱਲੋਂ ਇਹ ਪਹਿਲ ਕਦਮੀ ਕੀਤੀ ਗਈ ਹੈ, ਉਸ ਲਈ ਉਹ ਵਧਾਈ ਦੀਆਂ ਪਾਤਰ ਹਨ।
Published at : 24 Aug 2018 05:23 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!

Holiday In Punjab: ਪੰਜਾਬ 'ਚ ਛੁੱਟੀਆਂ ਦੀ ਝੜੀ! ਲਗਾਤਾਰ ਆ ਗਈਆਂ ਚਾਰ ਛੁੱਟੀਆਂ, ਬੱਚਿਆਂ ਸਣੇ ਮੁਲਾਜ਼ਮਾਂ ਦੀਆਂ ਮੌਜਾਂ!

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੰਘਣੇ ਕੋਹਰੇ ਦਾ ਅਲਰਟ: ਅੱਜ ਰਾਤ ਤੋਂ ਮੌਸਮ ਬਦਲੇਗਾ, ਤੇਜ਼ ਹਵਾਵਾਂ ਸਣੇ ਭਾਰੀ ਬਾਰਿਸ਼ ਦੀ ਚੇਤਾਵਨੀ

ਪੰਜਾਬ 'ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਕਪੂਰਥਲਾ ਦੀ ਦੁਕਾਨਦਾਰ ਦਾ ਕਤਲ, ਮਾਮੂਲੀ ਵਿਵਾਦ ਨੇ ਲਈ ਵਿਅਕਤੀ ਦੀ ਜਾਨ

ਕਪੂਰਥਲਾ ਦੀ ਦੁਕਾਨਦਾਰ ਦਾ ਕਤਲ, ਮਾਮੂਲੀ ਵਿਵਾਦ ਨੇ ਲਈ ਵਿਅਕਤੀ ਦੀ ਜਾਨ

ਲੁਧਿਆਣਾ ਵਿੱਚ ਭੈਣ ਦੇ ਸੱਸ-ਸਹੁਰੇ ਦੇ ਹਤਿਆਰੇ NRI ਨੂੰ ਉਮਰਕੈਦ; ਜਾਣੋ ਪੂਰਾ ਮਾਮਲਾ

ਲੁਧਿਆਣਾ ਵਿੱਚ ਭੈਣ ਦੇ ਸੱਸ-ਸਹੁਰੇ ਦੇ ਹਤਿਆਰੇ NRI ਨੂੰ ਉਮਰਕੈਦ; ਜਾਣੋ ਪੂਰਾ ਮਾਮਲਾ

ਪ੍ਰਮੁੱਖ ਖ਼ਬਰਾਂ

Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...

Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...