News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ਼ ਦੀ ਬਲੀ ਚੜਿਆ ਖੇਤਾਂ ਦਾ ਪੁੱਤ ਮੇਜਰ

Share:
ਸੰਗਰੂਰ: ਕਰਜ਼ ਦੀ ਮਾਰ ਨੇ ਇੱਕ ਹੋਰ ਅੰਨਦਾਤਾ ਨਿਗਲ ਲਿਆ ਹੈ। ਖਬਰ ਸੰਗਰੂਰ ਜਿਲ੍ਹੇ ਦੇ ਖਨੌਰੀ ਕਸਬੇ ਨੇੜਲੇ ਪਿੰਡ ਮਨਿਆਣਾ ਤੋਂ ਹੈ। ਇੱਥੇ ਕਰਜ਼ੇ ਦੀ ਮਾਰ ਦੇ ਕਾਰਨ ਇੱਕ ਕਿਸਾਨ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਹੈ। ਮ੍ਰਿਤਕ ਕਿਸਾਨ ਸਿਰਫ 2 ਏਕੜ ਜਮੀਨ ਦਾ ਮਾਲ ਕ ਸੀ। ਪਰ ਉਸ ਦੇ ਸਿਰ ਲੱਖਾਂ ਦਾ ਕਰਜ਼ ਸੀ। ਇਸ ਕਾਰਨ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ।       ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਮਨਿਆਣੀ ਦੇ ਕਿਸਾਨ ਮੇਜਰ ਸਿੰਘ ਕੋਲ ਘੱਟ ਜਮੀਨ ਸੀ। ਇਸ ਤੋਂ ਹੋ ਰਹੀ ਆਮਦਨ ਨਾਲ ਘਰ ਦਾ ਗੁਜਾਰਾ ਹੀ ਮੁਸ਼ਕਲ ਨਾਲ ਚੱਲਦਾ ਸੀ। ਮਜਬੂਰ ਕਰਜਾ ਚੁੱਕ ਕੇ ਖੇਤੀ ਕਰ ਰਿਹਾ ਸੀ ਤੇ ਘਰ ਦਾ ਗੁਜਾਰਾ ਕਰਦਾ ਸੀ। ਪਰ ਲਗਾਤਾਰ ਘੱਟ ਆਮਦਨ ਦੇ ਚੱਲਦੇ ਗੁਰਤੇਜ ਦੇ ਸਿਰ ਆੜਤੀ ਤੇ ਬੈਂਕਾਂ ਦਾ ਲੱਖਾਂ ਕਰਜ ਚੜ ਗਿਆ ਸੀ। ਕਰਜ ਦੀ ਵਸੂਲੀ ਲਈ 2-3 ਦਿਨ ਪਹਿਲਾਂ ਬੈਂਕ ਅਧਿਕਾਰੀ ਉਸ ਦੇ ਘਰ ਆਏ ਸਨ। ਅਜਿਹੇ 'ਚ ਕੋਈ ਹੋਰ ਰਾਸਤਾ ਨਜ਼ਰ ਨਾ ਆਉਂਦਾ ਦੇਖ ਖੇਤਾਂ ਦੇ ਪੁੱਤ ਨੇ ਆਪਣੀ ਜਾਨ ਦੇਣ ਦਾ ਫੈਸਲਾ ਕਰ ਲਿਆ।     ਖੁਦਕੁਸ਼ੀ ਕਰਨ ਵਾਲਾ ਮੇਜਰ ਸਿੰਘ ਕੋਈ ਪਹਿਲਾ ਕਿਸਾਨ ਨਹੀਂ ਹੈ। ਹਰ ਰੋਜ ਕੋਈ ਨਾ ਕੋਈ ਮੇਜਰ ਕਰਜ਼ ਦੀ ਮਾਰ ਕਾਰਨ ਖੁਦਕੁਸ਼ੀ ਕਰ ਰਿਹਾ ਹੈ। ਪਰ ਇਹਨਾਂ ਖੁਦਕੁਸ਼ੀਆਂ ਨੂੰ ਕਿਵੇਂ ਰੋਕਿਆ ਜਾਵੇ, ਸ਼ਾਇਦ ਇਸ ਪਾਸੇ ਅਜੇ ਸਰਕਾਰਾਂ ਦਾ ਧਿਆਨ ਨਹੀਂ। ਵਧ ਰਹੇ ਖਰਚੇ ਤੇ ਫਸਲਾਂ ਦੇ ਘੱਟ ਮੁੱਲ ਕਾਰਨ ਕਿਸਾਨ ਲਗਾਤਾਰ ਕਮਜੋਰ ਹੁੰਦੇ ਜਾ ਰਹੇ ਹਨ। ਅਜਿਹੇ ‘ਚ ਆਖਰ ਕੌਣ ਇਹਨਾਂ ਕਿਸਾਨਾਂ ਦੀ ਸਾਰ ਲਏਗਾ? ਕੀ ਸਰਕਾਰ ਜੀ ਕਦੇ ਜਾਗੋਗੇ? ਕੀ ਇਹਨਾਂ ਕਿਸਾਨਾਂ ਦਾ ਦਰਦ ਕਦੇ ਸਮਝੋਗੇ? ਆਖਰ ਲੋਕਾਂ ਦਾ ਪੇਟ ਭਰਨ ਵਾਲਾ ਇਹ ਅੰਨਦਾਤਾ ਕਦੋਂ ਤੱਕ ਆਣਆਈ ਮੌਤ ਮਰਦਾ ਰਹੇਗਾ ?
Published at : 11 Aug 2016 04:39 AM (IST) Tags: farmer suicide sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਇਨ੍ਹਾਂ ਲੋਕਾਂ ਲਈ ਵੱਡੀ ਰਾਹਤ, ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 31 ਦਸੰਬਰ

ਇਨ੍ਹਾਂ ਲੋਕਾਂ ਲਈ ਵੱਡੀ ਰਾਹਤ, ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 31 ਦਸੰਬਰ

ਚੰਡੀਗੜ੍ਹ 'ਚ ਸਸਤੀ ਸ਼ਰਾਬ ਵੇਚਣ 'ਤੇ ਠੇਕਾ ਸੀਲ, ਹਾਈਕੋਰਟ ਨੇ ਪੰਜਾਬ-ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਕਾਰਵਾਈ ਦੇ ਨਿਰਦੇਸ਼, ਮੱਚੀ ਹਾਹਾਕਾਰ

ਚੰਡੀਗੜ੍ਹ 'ਚ ਸਸਤੀ ਸ਼ਰਾਬ ਵੇਚਣ 'ਤੇ ਠੇਕਾ ਸੀਲ, ਹਾਈਕੋਰਟ ਨੇ ਪੰਜਾਬ-ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਕਾਰਵਾਈ ਦੇ ਨਿਰਦੇਸ਼, ਮੱਚੀ ਹਾਹਾਕਾਰ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

Punjab News: ਪੰਜਾਬੀਆਂ ਲਈ ਚੰਗੀ ਖਬਰ! ਪੰਜਾਬ ਸਰਕਾਰ ਜਲਦੀ ਖਰੀਦੇਗੀ 1300 ਨਵੀਂ ਬੱਸਾਂ, 505 ਮਿੰਨੀ ਬੱਸਾਂ ਨੂੰ ਪਰਮਿਟ ਦਿੱਤੇ

Punjab News: ਪੰਜਾਬੀਆਂ ਲਈ ਚੰਗੀ ਖਬਰ! ਪੰਜਾਬ ਸਰਕਾਰ ਜਲਦੀ ਖਰੀਦੇਗੀ 1300 ਨਵੀਂ ਬੱਸਾਂ, 505 ਮਿੰਨੀ ਬੱਸਾਂ ਨੂੰ ਪਰਮਿਟ ਦਿੱਤੇ

ਪ੍ਰਮੁੱਖ ਖ਼ਬਰਾਂ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ