News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ਼ ਨੇ ਨਿਗਲੀਆਂ ਦੋ ਜਾਨਾਂ

Share:
ਚੰਡੀਗੜ੍ਹ: ਕਰਜ਼ ਦੀ ਮਾਰ ਦੇ ਚੱਲਦਿਆਂ ਹੋ ਰਹੀਆਂ ਖੁਦਕੁਸ਼ੀਆਂ ਦਾ ਸਿਲਸਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਵਾਰ ਕਰਜ਼ ਦੇ ਦੈਂਤ ਦਾ ਸ਼ਿਕਾਰ ਸਿਰਫ ਕਿਸਾਨ ਹੀ ਨਹੀਂ ਸਗੋਂ ਇੱਕ ਗਰੀਬ ਮਜ਼ਦੂਰ ਵੀ ਬਣਿਆ ਹੈ। ਖਬਰ ਪੰਜਾਬ ਦੇ ਜਿਲ੍ਹਾ ਲੁਧਿਆਣਾ ਦੇ ਖੰਨਾ ਨੇੜਲੇ ਪਿੰਡ ਸਿਰਥਲਾ ਤੇ ਬਠਿੰਡਾ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਕੌਰੇਆਣਾ ਤੋਂ ਹੈ। ਇੱਥੇ ਸਿਰਥਲਾ ਦੇ ਇੱਕ ਮਜਦੂਰ ਨੇ ਆਰਥਿਕ ਤੰਗੀ ਦੇ ਚੱਲਦੇ ਖੁਦਕੁਸ਼ੀ ਕਰ ਲਈ ਹੈ। ਜਦਕਿ ਕੌਰੇਆਣਾ ਦੇ ਛੋਟੇ ਕਿਸਾਨ ਨੇ ਫਸਲ ਬਰਬਾਦ ਹੋਣ ਕਾਰਨ ਪ੍ਰੇਸ਼ਾਨੀ ਦੇ ਚੱਲਦੇ ਆਪਣੀ ਜਾਨ ਦੇ ਦਿੱਤੀ ਹੈ।       ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਨੇੜਲੇ ਪਿੰਡ ਕੌਰੇਵਾਲਾ ਦੇ 32 ਸਾਲਾ ਕਿਸਾਨ ਅਮਰਦਾਸ ਸਿੰਘ ਕੋਲ ਆਪਣੀ ਜਮੀਨ ਨਹੀਂ ਸੀ। ਉਹ ਜਮੀਨ ਠੇਕੇ 'ਤੇ ਲੈ ਕੇ ਖੇਤੀ ਕਰ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਪਰ ਕਈ ਵਾਰ ਫਸਲ ਖਰਾਬ ਹੋਣ 'ਤੇ ਮਹਿੰਗਾਈ ਕਾਰਨ ਵਧ ਰਹੇ ਖਰਚਿਆਂ ਦੇ ਚੱਲਦੇ ਉਸ ਦੇ ਸਿਰ ਕਾਫੀ ਕਰਜ ਚੜ੍ਹ ਗਿਆ ਸੀ। ਪਰ ਫਿਰ ਵੀ ਅਮਰਦਾਸ ਨੂੰ ਉਮੀਦ ਸੀ ਕਿ ਇਸ ਵਾਰ ਦੀ ਫਸਲ 'ਚੋਂ ਉਸ ਦਾ ਕਰਜਾ ਘੱਟ ਹੋ ਜਾਏਗਾ। ਪਰ ਚਿੱਟੇ ਮੱਛਰ ਦੇ ਹਮਲੇ ਨੇ ਕਿਸਾਨ ਦੀ ਨਰਮੇ ਦੀ ਫਸਲ ਬਰਬਾਦ ਕਰ ਦਿੱਤੀ। ਅਜਿਹੇ 'ਚ ਸਾਰੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ। ਇਸ ਦੇ ਚੱਲਦੇ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਇਸ ਕਿਸਾਨ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ।       ਦੂਸਰੇ ਮਾਮਲੇ 'ਚ ਖੰਨਾ ਦੇ ਪਿੰਡ ਸਿਰਥਲਾ ਦੇ 44 ਸਾਲਾ ਮਜਦੂਰ ਕਰਮਜੀਤ ਸਿੰਘ ਦੇ ਘਰ ਦੇ ਆਰਥਿਕ ਹਲਾਤ ਠੀਕ ਨਹੀਂ ਸਨ। ਉਹ ਮਿਹਨਤ ਮਜਦੂਰੀ ਕਰ ਪਰਿਵਾਰ ਦਾ ਗੁਜਾਰਾ ਚਲਾ ਰਿਹਾ ਸੀ। ਪਰ ਜੀਅ ਤੋੜ ਮਿਹਨਤ ਦੇ ਬਾਵਜੂਦ ਘਰ ਚਲਾਉਣਾ ਮੁਸ਼ਕਲ ਹੋ ਰਿਹਾ ਸੀ। ਅਜਿਹੇ 'ਚ ਉਹ ਲਗਾਤਾਰ ਪ੍ਰੇਸ਼ਾਨ ਰਹਿਣ ਲੱਗਾ। ਆਖਰ ਇਸ ਮਜਦੂਰ ਨੇ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਖੁਦਕੁਸ਼ੀ ਦਾ ਰਾਸਤਾ ਚੁਣ ਲਿਆ।
Published at : 18 Aug 2016 05:33 AM (IST) Tags: farmer suicide
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਪ੍ਰਮੁੱਖ ਖ਼ਬਰਾਂ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ